Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

October 19, 2026 11:43 PM
SehajTimes

ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ
ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ

ਪਟਿਆਲਾ/ਚੰਡੀਗੜ੍ਹ :  ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਭਿਆਨਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਖਾਣ-ਪੀਣ ਦੀ ਸਹੂਲਤ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਹਾਦਸਾ 18 ਅਕਤੂਬਰ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਜਾਖਲ-ਲਹਿਰਾਗਾਗਾ ਸੜਕ ’ਤੇ ਪਿੰਡ ਅਲੀਸ਼ੇਰ ਵਿਖੇ ਵਾਪਰਿਆ। ਉਸ ਸਮੇਂ ਮਨਰੇਗਾ ਵਰਕਰ ਸੜਕ ਕਿਨਾਰੇ ਬੂਟੇ ਲਗਾਉਣ ਅਤੇ ਸਫ਼ਾਈ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਾਣੀ ਪੀਣ ਲਈ ਰੁਕੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਠ ਵਰਕਰਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਗੰਭੀਰ ਜ਼ਖ਼ਮੀ ਪੰਜ ਮਹਿਲਾ ਵਰਕਰਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੰਤਰੀਆਂ ਨੇ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਪਰਵਾਹੀ ਕਾਰਨ ਵਾਪਰੇ ਇਸ ਹਾਦਸੇ ਵਿੱਚ ਅੱਠ ਪਰਿਵਾਰਾਂ ਦੇ ਚਿਰਾਗ ਬੁਝ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਬੀ.ਡੀ.ਪੀ.ਓ. ਭਵਾਨੀਗੜ੍ਹ ਸੁਖਵਿੰਦਰ ਸਿੰਘ ਟਿਵਾਣਾ, ਡਾ. ਪਰਮਜੀਤ ਸਿੰਘ ਰਾਜਾ ਅਤੇ ਡਾ. ਵਿਨੋਦ ਡਾਂਗਵਾਲ ਵੀ ਹਾਜ਼ਰ ਸਨ।

Have something to say? Post your comment

More in Chandigarh

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ