Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

October 19, 2026 11:47 PM
SehajTimes

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ : ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗਲੋਕ ਪਿਸਤੌਲ ਅਤੇ ਸੱਤ .30 ਬੋਰ ਪਿਸਤੌਲ ਸ਼ਾਮਲ ਹਨ। ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ ਤਾਂ ਜੋ ਇਹ (ਹਥਿਆਰ) ਅੱਗੇ ਸਪਲਾਈ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਖੇਤਰ ਤੋਂ ਗੌਤਮ ਉਰਫ਼ ਅਜੈ ਅਤੇ ਰਵੀ ਸ਼ੇਰ ਸਿੰਘ ਨੂੰ ਦੋ ਗਲੋਕ ਪਿਸਤੌਲਾਂ ਅਤੇ ਇੱਕ ਮੋਟਰਸਾਈਕਲ  ਸਮੇਤ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ’ਤੇ ਮੁਲਜ਼ਮ ਗੌਤਮ ਦੇ ਖੁਲਾਸੇ ’ਤੇ ਪੁਲਿਸ ਨੇ ਸੱਤ ਹੋਰ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਤੀਜੇ ਸਾਥੀ, ਜਿਸ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇੱਕ ਹੋਰ .30 ਬੋਰ ਪਿਸਤੌਲ ਅਤੇ 1.022 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ ਦਸ ਪਿਸਤੌਲਾਂ ਦੀ ਬਰਾਮਦਗੀ ਕੀਤੀ ਗਈ ਹੈ। ਸੀ.ਪੀ. ਨੇ ਦੱਸਿਆ ਕਿ ਗੌਤਮ ਅਤੇ ਰਾਜਬੀਰ ਦੋਵਾਂ ਦਾ ਹੀ ਅਪਰਾਧਿਕ ਪਿਛੋਕੜ ਹੈ। ਗੌਤਮ ਵਿਰੁੱਧ ਪਹਿਲਾਂ ਹੀ ’ਆਰਮਜ਼ ਐਕਟ’  ਅਤੇ ’ਐਨ.ਡੀ.ਪੀ.ਐਸ. ਐਕਟ’ ਤਹਿਤ ਦੋ ਮਾਮਲੇ ਦਰਜ ਹਨ, ਜਦਕਿ ਰਾਜਬੀਰ ਵਿਰੁੱਧ ’ਐਨ.ਡੀ.ਪੀ.ਐਸ. ਐਕਟ’ ਤਹਿਤ ਪੰਜ ਮਾਮਲੇ ਚੱਲ ਰਹੇ ਹਨ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 193, ਮਿਤੀ 13.10.2026  ਨੂੰ ’ਆਰਮਜ਼ ਐਕਟ’ ਦੀਆਂ ਧਾਰਾਵਾਂ 25(6), 25(7) ਅਤੇ 25(8) ਅਤੇ ’ਐਨ.ਡੀ.ਪੀ.ਐਸ. ਐਕਟ’ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ