Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

October 19, 2026 11:48 PM
SehajTimes
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 597ਵੇਂ ਦਿਨ 226 ਨਸ਼ਾ ਤਸਕਰ 14 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ : 
ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 597ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 226 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਕੋਲੋਂ 14.4 ਕਿਲੋ ਹੈਰੋਇਨ, 1407 ਨਸ਼ੀਲੀਆਂ ਗੋਲੀਆਂ ਅਤੇ 4.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 597 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,744 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ