Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

October 19, 2026 11:52 PM
SehajTimes

ਖੰਨਾ/ਚੰਡੀਗੜ੍ਹ  : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ  ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਆਦਿ ਦੀ ਮਾਲਕੀ ਨੂੰ ਲੈ ਕੇ ਲੰਮੇਂ ਸਮੇਂ ਤੋਂ ਵੱਖ-ਵੱਖ ਮੁਸ਼ਕਲਾ ਦਰਪੇਸ਼ ਸਨ ਜਿਨ੍ਹਾਂ ਦਾ ’ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੱਕਾ ਹੱਲ ਕਰ ਦਿੱਤਾ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਅਤੇ ਕਾਰਗਰ ਢੰਗ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਨਾਲ ਲਾਲ ਲਕੀਰ ਵਾਸੀਆਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ’ਮੇਰਾ ਘਰ ਮੇਰੇ ਨਾਮ’ ਸਕੀਮ ਨੇ ਉਨ੍ਹਾਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਅਮਲੀਜਾਮਾ ਪਹਿਨਾਇਆ ਹੈ।

Have something to say? Post your comment

More in Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ