Wednesday, October 21, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

October 20, 2026 09:26 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 598ਵੇਂ ਦਿਨ 138 ਨਸ਼ਾ ਤਸਕਰ ਕਾਬੂ


ਚੰਡੀਗੜ੍ਹ :
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ  ਕੀਤੀ  ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ  ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ  188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ। ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ । ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ