Wednesday, October 21, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

October 20, 2026 09:33 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ  ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਢਾਂਗੂ ਸਾਰਾ ਵਿਖੇ ਸਥਿਤ ਉਸਦੇ ਛੋਟੇ ਭਰਾ ਦੇ ਰੈਸਟੋਰੈਂਟ, ਮਧੂਬਨ ਵਿੱਚ ਝਗੜਾ ਹੋਇਆ ਸੀ। ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ  ਅਤੇ ਰੈਸਟੋਰੈਂਟ ਦੇ ਵਰਕਰ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਧਾਰ ਕਲਾਂ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ  ਇੱਕ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ । ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ, ਐਸਐਚਓ, ਥਾਣਾ ਧਾਰ ਕਲਾਂ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਲਈ ਰਿਸ਼ਵਤ ਵਜੋਂ 5,00,000- ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ, ਰਿਸ਼ਵਤ ਦੀ ਰਕਮ 2,50,000/- ਰੁਪਏ ਕਿਸ਼ਤਾਂ ਵਿੱਚ ਅਦਾ ਕਰਨੀ  ਤੈਅ ਕੀਤੀ ਗਈ, ਜਿਸ ਵਿੱਚੋਂ 1,00,000/- ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾਣੇ ਸਨ। ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਵੱਲੋਂ ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।  ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ  ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ