Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

October 22, 2026 05:06 PM
Rozana Sehaj times

 

ਸੁਨਾਮ : ਮਾਨਸਾ ਵਿਖੇ ਨਸ਼ਿਆਂ ਦੀ ਅਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਸੀਬੀਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿੱਚ ਵੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਸੰਗਰੂਰ ਦੇ ਗੁਲਜ਼ਾਰ ਸਿੰਘ ਤੂਰ ਬੰਜਾਰਾ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀਬੀਆਈ ਨੂੰ ਸੌਂਪੇ ਜਾਣ, ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਰਾਹੀਂ ਜਾਂਚ ਕਰਵਾਏਗੀ।ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਤੋਂ ਸ਼ੁਰੂ ਹੋ ਗਈ ਹੈ। ਦੋਸ਼ੀਆਂ ਨੂੰ ਪਾਤਾਲ ਤੋਂ ਵੀ ਕੱਢ ਕੇ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਡਰੱਗ ਮਾਫੀਆ ਅਤੇ ਸੱਤਾਧਾਰੀ ਆਗੂਆਂ ਦਾ ਗੱਠਜੋੜ ਚੱਲ ਰਿਹਾ ਹੈ। ਇਸ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ। ਦਾਮਨ ਬਾਜਵਾ ਨੇ ਕਿਹਾ ਕਿ ਜੇਕਰ ਆਪ ਸਰਕਾਰ ਦੀ ਨਸ਼ੇ ਵਿੱਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੀ ਹੈ?ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਨਸ਼ਾ ਖਤਮ ਕਰਨ ਦੀਆਂ ਤਿੰਨ ਮਹੀਨਿਆਂ ਦੀਆਂ ਛੇ ਡੈੱਡਲਾਈਨਾਂ ਦਿੱਤੀਆਂ। ਪਰੰਤੂ ਕੁੱਝ ਨਹੀਂ ਹੋਇਆ। ਹੁਣ ਲੋਕਾਂ ਨੂੰ ਇਸ ਸਰਕਾਰ ਤੋਂ ਕੋਈ ਉਮੀਦ ਨਹੀਂ।ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਪੀੜਤ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਪਹਿਲਾਂ ਇਹ ਮੁੱਦਾ ਸਿਰਫ ਬਿਆਨਾਂ ਤੱਕ ਸੀਮਤ ਸੀ, ਹੁਣ ਇਸ ਨੂੰ ਮਾਨਵੀ ਰੂਪ ਮਿਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਲਈ ਨਸ਼ਾ ਸਿਆਸੀ ਮੁੱਦਾ ਨਹੀਂ ਹੈ। ਇਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ-ਸ਼ਾਹ ਖਿਲਾਫ ਬੋਲਣ ਅਤੇ ਦਿਨ ਵਿੱਚ ਪੰਜ ਪ੍ਰੈਸ ਕਾਨਫਰੰਸਾਂ ਕਰਨ ਨਾਲ ਝੂਠ ਸੱਚ ਨਹੀਂ ਬਣਦਾ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸੰਦੀਪ ਸ਼ਰਮਾ, ਰਾਜੀਵ ਕੁਮਾਰ ਮੱਖਣ, ਕੌਂਸਲਰ ਮੋਨਿਕਾ ਗੋਇਲ ਤੇ ਹੋਰ ਆਗੂ ਹਾਜ਼ਰ ਸਨ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ