Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

October 22, 2026 06:25 PM
SehajTimes
ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲੀ ਸਮੇਂ ਸਿਰ ਪੈਨਸ਼ਨ ਸਹਾਇਤਾ
4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ
65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ
ਰੰਗਲਾ ਪੰਜਾਬ ਦੇ ਨਿਰਮਾਣ ਲਈ ਹਰ ਯੋਗ ਬਜ਼ੁਰਗ ਤੱਕ ਪੈਨਸ਼ਨ ਦਾ ਲਾਭ ਪਹੁੰਚਾਉਣਾ ਸਾਂਝੀ ਜ਼ਿੰਮੇਵਾਰੀ

ਚੰਡੀਗੜ੍ਹ 
:  ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਉਦੇਸ਼ ਹੈ ਕਿ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਲਾਭਪਾਤਰੀ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਸਹਾਇਤਾ ਮਿਲੇ। ਬੁਢਾਪਾ ਪੈਨਸ਼ਨ ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਬਜ਼ੁਰਗਾਂ ਲਈ ਆਤਮ-ਵਿਸ਼ਵਾਸ, ਸੁਰੱਖਿਆ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮਿਲਣ ਵਾਲੀ ਪੈਨਸ਼ਨ ਬਜ਼ੁਰਗ ਨਾਗਰਿਕਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਡਾ. ਬਲਜੀਤ ਕੌਰ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਰਜ਼ੀਆਂ ਦੀ ਤਸਦੀਕ ਤੇਜ਼ੀ ਨਾਲ ਕੀਤੀ ਜਾਵੇ, ਯੋਗ ਮਾਮਲਿਆਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਜਾਵੇ ਅਤੇ ਪੈਨਸ਼ਨ ਦੀ ਵੰਡ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ, ਲੋੜੀਂਦੀ ਕਾਰਵਾਈ ਪੂਰੀ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕਰਨ ਅਤੇ ਕਿਸੇ ਵੀ ਪ੍ਰਸ਼ਾਸਕੀ ਰੁਕਾਵਟ ਨੂੰ ਦੂਰ ਕਰਨ। ਡਾ. ਬਲਜੀਤ ਕੌਰ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਪਿੰਡਾਂ ਦੇ ਨੁਮਾਇੰਦਿਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ। “ਸਾਡੇ ਬਜ਼ੁਰਗਾਂ ਨੇ ਆਪਣਾ ਜੀਵਨ ਪਰਿਵਾਰ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਹੁਣ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਉਹ ਸਨਮਾਨ, ਸੁਰੱਖਿਆ ਅਤੇ ਇੱਜ਼ਤ ਨਾਲ ਜੀਵਨ ਬਤੀਤ ਕਰਨ। ਆਓ, ਮਿਲ ਕੇ ਇਹ ਯਕੀਨੀ ਬਣਾਈਏ ਕਿ ਪੰਜਾਬ ਦੇ ਵਿਕਾਸ ਦੇ ਸਫ਼ਰ ਵਿੱਚ ਕੋਈ ਵੀ ਯੋਗ ਬਜ਼ੁਰਗ ਪਿੱਛੇ ਨਾ ਰਹੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਈਏ,” ਡਾ. ਬਲਜੀਤ ਕੌਰ ਨੇ ਕਿਹਾ।

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ