Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

October 22, 2026 06:36 PM
SehajTimes
ਸਭ ਤੋਂ ਵੱਧ ਖ਼ਰੀਦੀਆਂ ਗਈਆਂ ਪੰਜ ਮਸ਼ੀਨਾਂ ਵਿੱਚ ਮਲਚਰ, ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਸ਼ਾਮਲ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਗਿਰਾਵਟ ਆਈ : ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਸੁਚੱਜੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਰਿਕਾਰਡ ਤਬਦੀਲੀ ਦਾ ਸਿਹਰਾ ਵਿਅਕਤੀਗਤ ਕਿਸਾਨਾਂ ਲਈ 50% , ਸੀ.ਐਚ.ਸੀ., ਐਫ.ਪੀ.ਓ. ਅਤੇ ਪੰਚਾਇਤਾਂ ਲਈ 80% ਸਬਸਿਡੀ ਨੂੰ ਦਿੱਤਾ

ਚੰਡੀਗੜ੍ਹ
 :  ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਵੱਲ ਇੱਕ ਫੈਸਲਾਕੁੰਨ ਕਦਮ ਤਹਿਤ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਵਿੱਚ 21,019 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖਰੀਦੀਆਂ ਹਨI ਇਸ ਅਗਹਾਂਵਧੂ ਪਹੁੰਚ ਤਹਿਤ ਸੁਪਰ ਸੀਡਰ ਮਸ਼ੀਨ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਉੱਤੇ 50 ਫੀਸਦੀ ਤੋਂ 80 ਫੀਸਦੀ ਦਿੱਤੀ ਜਾ ਰਹੀ ਸਬਸਿਡੀ ਕਾਰਨ ਪਰਾਲੀ ਸਾੜਨ ਦੀ ਥਾਂ ਇਸਨੂੰ ਟਿਕਾਊ ਖੇਤੀਬਾੜੀ ਨਿਰੋਲ ਅਸਾਸੇ ਵਜੋਂ ਵਰਤਣ ਦੀ ਉਸਾਰੂ ਤਬਦੀਲੀ ਦਾ ਪ੍ਰਮਾਣ ਹੈ।ਕਿਸਾਨਾਂ ਵੱਲੋਂ ਸਭ ਤੋਂ ਵੱਧ ਖਰੀਦੀਆਂ ਗਈਆਂ ਪੰਜ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ, ਜਿਸ ਦੇ 14,274 ਯੂਨਿਟ ਖਰੀਦੇ ਗਏ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਤੋਂ ਬਾਅਦ, ਮਲਚਰ 1,721 ਯੂਨਿਟ ਅਤੇ ਹਾਈਡ੍ਰੌਲਿਕ ਰਿਵਰਸੀਬਲ ਐਮਬੀ ਪਲੌਅ 1,346 ਮਸ਼ੀਨਾਂ ਨਾਲ ਦੂਜੇ ਅਤੇ ਤੀਜੇ ਸਭ ਤੋਂ ਵੱਧ ਪ੍ਰਸਿੱਧ ਵਿਕਲਪ ਰਹੇ। ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਨੇ ਕ੍ਰਮਵਾਰ 1,123 ਅਤੇ 927 ਯੂਨਿਟ ਨਾਲ ਸਿਖਰਲੀਆਂ ਪੰਜ ਮਸ਼ੀਨਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਸਟਰਾਅ ਰੇਕਸ (874 ਯੂਨਿਟ) ਸਮੇਤ ਹੋਰ ਉਪਕਰਣਾਂ ਲਈ ਵੀ ਚੋਖਾ ਉਤਸ਼ਾਹ ਦੇਖਿਆ ਗਿਆ। ਇਸ ਸਕਾਰਾਤਮਕ ਤਬਦੀਲੀ ਦਾ ਸਿਹਰਾ ਸੂਬਾ ਸਰਕਾਰ ਦੀ ਮਜ਼ਬੂਤ ਸਬਸਿਡੀ ਸਕੀਮ ਨੂੰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ ਵਿਅਕਤੀਗਤ ਤੌਰ ਉਤੇ ਕਿਸਾਨਾਂ ਲਈ 50% ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਐਫ.ਪੀ.ਓ., ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਲਈ 80% ਸਬਸਿਡੀ ਦਿੱਤੀ ਜਾ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਮਜ਼ਬੂਤ ਕਾਰਜ ਯੋਜਨਾ ਦੇ ਸਮਰਥਨ ਨਾਲ, ਇਹਨਾਂ ਠੋਸ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਦੀ ਗਿਰਾਵਟ ਆਈ ਹੈ I ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲਿਆਂ ਤੋਂ 2025 ਵਿੱਚ ਸਿਰਫ 5,114 ਮਾਮਲੇ ਸਾਹਮਣੇ ਆਏ, ਜਿਸ ਨਾਲ ਪੰਜਾਬ ਨੂੰ ਆਪਣੀ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਮਾਨਤਾ ਮਿਲੀ ਹੈ।  ਉਹਨਾਂ ਕਿਹਾ, "ਮਹੱਤਵਪੂਰਨ ਸਬਸਿਡੀ ਅਤੇ ਸਰਗਰਮ ਜਾਗਰੂਕਤਾ ਮੁਹਿੰਮਾਂ ਨੇ ਸਾਡੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਦੇਣਦਾਰੀ ਦੀ ਬਜਾਏ ਇੱਕ ਲਾਹੇਵੰਦ ਅਸਾਸੇ ਵਜੋਂ ਮਾਨਤਾ ਦਿਵਾਈ ਹੈI"  ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿੱਲ ਵਰਗੀਆਂ ਮਸ਼ੀਨਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਵਿੱਚ ਸਿੱਧੇ ਕਣਕ ਬੀਜਣ ਦੀ ਸਹੂਲਤ ਦਿੰਦੀਆਂ ਹਨ, ਜਿਸ ਨਾਲ ਸਮਾਂ ਬਚਦਾ ਹੈ ਅਤੇ ਮਿੱਟੀ ਦੀ ਨਮੀ ਕਾਇਮ ਰਹਿੰਦੀ ਹੈ, ਜਦੋਂ ਕਿ ਬੇਲਰ ਅਤੇ ਰੇਕ ਮਸ਼ੀਨਾਂ ਬਿਜਲੀ ਉਤਪਾਦਨ ਅਤੇ ਪਸ਼ੂਆਂ ਦੇ ਚਾਰੇ ਲਈ ਪਰਾਲੀ ਦੀ ਐਕਸ-ਸੀਟੂ ਵਰਤੋਂ ਦੀ ਸਹੂਲਤ ਦਿੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੰਨਦਾਤਾਵਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਲਈ ਹਰੇਕ ਕਿਸਾਨ ਦਾ ਯੋਗਦਾਨ ਬਹੁਤ ਜ਼ਰੂਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ