Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

October 22, 2026 06:38 PM
SehajTimes

ਸਿਹਤ ਮੰਤਰੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦਾ ਜਾਇਜ਼ਾ ਲੈਣ ਲਈ ਪਟਿਆਲਾ ਪ੍ਰਸ਼ਾਸਨ ਤੇ ਪੁਲਿਸ ਨਾਲ ਬੈਠਕ
ਜ਼ਿਲ੍ਹੇ 'ਚ ਨਸ਼ਿਆਂ ਲਈ ਪਛਾਣੇ 35 ਹਾਟ ਸਪਾਟ ਖੇਤਰਾਂ ਸਮੇਤ ਦਵਾਈਆਂ ਦੀਆਂ ਦੁਕਾਨਾਂ ਦੀ ਵੀ ਹੋ ਰਹੀ ਮੋਨੀਟਰਿੰਗ-ਸਿਹਤ ਮੰਤਰੀ

ਪਟਿਆਲਾ :  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਹਰਮਨਦੀਪ ਹਾਂਸ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਤੇ ਜ਼ੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਡਾ. ਬਲਬੀਰ ਸਿੰਘ ਨੇ ਸਪੱਸ਼ਟ ਆਖਿਆ ਕਿ ਮਰੀਜਾਂ ਦੀ ਜਾਨ ਬਚਾਉਣ ਲਈ ਅਹਿਮ ਦਵਾਈਆਂ ਦੀ ਨਸ਼ਿਆਂ ਲਈ ਦੁਰਵਰਤੋਂ ਕਿਸੇ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ, ਪਰੰਤੂ ਰਾਜ 'ਚ ਕੰਮ ਕਰਦੇ ਕਰੀਬ 32 ਹਜ਼ਾਰ ਥੋਕ ਤੇ ਪ੍ਰਚੂਨ ਕੈਮਿਸਟ ਸ਼ਾਪਸ ਵਿੱਚੋਂ ਸਾਰਿਆਂ ਨੂੰ ਸ਼ੱਕ ਦੀ ਨਜ਼ਰ ਨਾਲ ਵੀ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਸ ਲਈ ਪਟਿਆਲਾ ਜ਼ਿਲ੍ਹੇ 'ਚ ਪਛਾਣ ਕੀਤੇ ਗਏ ਨਸ਼ਿਆਂ ਲਈ 35 ਹਾਟ ਸਪਾਟ ਖੇਤਰਾਂ ਸਮੇਤ ਦਵਾਈਆਂ ਦੀਆਂ ਦੁਕਾਨਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਤਾਂ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਕਰਨ ਵਾਲੇ ਸੌਦਾਗਰਾਂ ਨੂੰ ਨੱਥ ਪਾਈ ਜਾ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਚਿੱਟਾ ਤੇ ਹੋਰ ਸਿੰਥੈਟਿਕ ਨਸ਼ੇ ਪੰਜਾਬ 'ਚ ਨਹੀਂ ਬਣਦੇ ਸਗੋਂ ਪਾਕਿਸਤਾਨ ਜਾਂ ਹੋਰ ਰਾਜਾਂ ਤੋਂ ਇੱਥੇ ਆਉਂਦੇ ਹਨ, ਜਿਸ 'ਤੇ ਨਕੇਲ ਕਸਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਸਬੰਧਤ ਏਜੰਸੀਆਂ ਕੋਲ ਵਾਰ-ਵਾਰ ਅਵਾਜ ਉਠਾ ਚੁੱਕੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਦੁਆਲੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਤਾਂਕਿ ਇਨ੍ਹਾਂ ਥਾਵਾਂ 'ਤੇ ਕੋਈ ਨਸ਼ੇ ਨਾ ਵੇਚੇ। ਡਾ. ਬਲਬੀਰ ਸਿੰਘ ਨੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੂੰ ਹਦਾਇਤ ਕੀਤੀ ਕਿ ਉਹ ਪੁਲਿਸ ਦੀ ਮਦਦ ਨਾਲ ਚੈਕਿੰਗ ਯਕੀਨੀ ਬਣਾਏ ਤਾਂ ਕਿ ਕੋਈ ਵੀ ਦਵਾਈ ਦਾ ਵਿਕਰੇਤਾ ਬਿਨ੍ਹਾਂ ਲਾਇਸੈਂਸ ਅਤੇ ਮਰੀਜਾਂ ਦੀ ਜਾਨ ਬਚਾਉਣ ਵਾਲੀਆਂ ਦਵਾਈਆਂ ਬਗੈਰ ਡਾਕਟਰ ਦੀ ਪਰਚੀ ਤੋਂ ਕਿਸੇ ਨੂੰ ਨਾ ਵੇਚੇ। ਉਨ੍ਹਾਂ ਕਿਹਾ ਕਿ ਭਾਵੇਂ ਦਵਾਈ ਵਿਕਰੇਤਾ ਬਹੁਤ ਸੇਵਾ ਭਾਵ ਨਾਲ ਕੰਮ ਕਰਦੇ ਹਨ ਪਰੰਤੂ ਜੇਕਰ ਕੋਈ ਅਜਿਹੇ ਕਾਲੇ ਕਾਰੋਬਾਰ 'ਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਦਵਾਈ ਵਿਕਰੇਤਾ ਜਾਂ ਕਿਸੇ ਹੋਰ ਸ਼ਖ਼ਸ ਵੱਲੋਂ ਨਸ਼ਾ ਵੇਚਣ ਵਾਲੇ ਕਿਸੇ ਅਨਸਰ ਦੀ ਸੂਹ ਮਿਲਦੀ ਹੈ ਤਾਂ ਉਹ ਖ਼ੁਦ ਕਾਰਵਾਈ ਕਰਨ ਅਤੇ ਨਾ ਹੀ ਕਾਨੂੰਨ ਆਪਣੇ ਹੱਥ 'ਚ ਲੈਣ ਸਗੋਂ ਇਸ ਦੀ ਸੂਚਨਾ ਪੁਲਿਸ, ਡਰੱਗ ਲਾਇਸੈਂਸਿੰਗ ਜਾਂ ਸਿਵਲ ਸਰਜਨ ਦਫ਼ਤਰ ਸਮੇਤ ਸੇਫ ਪੰਜਾਬ ਐਂਟੀ ਡਰੱਗ ਵਟਸਐਪ ਚੈਟਬੋਟ ਨੰਬਰ 97791-00200 'ਤੇ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਹਾਂਸ ਸਮੇਤ ਹੋਰ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ। ਬੈਠਕ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਿਟੀ ਮੋਹਿਤ ਅਗਰਵਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਡਰੱਗ ਇੰਸਪੈਕਟਰਜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ