Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

October 22, 2026 06:40 PM
SehajTimes

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਨਸ਼ਿਆਂ,  ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ  ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥ ਦਿੱਤੀ। ਪਹਿਲੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (28), ਵਾਸੀ ਮੱੁਢ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ , ਵਜੋਂ ਹੋਈ ਹੈ। ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ  ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਬਿਨਾਂ ਰਜਿਸਟ੍ਰੇਸ਼ਨ ਵਾਲਾ ’ਹੀਰੋ ਸਪਲੈਂਡਰ’ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ  ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਤਸਕਰੀ ਕਰ ਕੇ ਅੱਗੇ ਸਪਲਾਈ ਕਰ ਰਹੇ ਸਨ।  ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪਹਿਲੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਬਾਰਡਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਜੈ ਨਾਮ ਦੇ ਸ਼ੱਕੀ ਵਿਅਕਤੀ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਤਾਂ ਜੋ ਇਸ ਨੂੰ ਅੱਗੇ ਸਪਲਾਈ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਮਾਨਾਵਾਲਾ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ’ਸਪਲੈਂਡਰ’ ਮੋਟਰਸਾਈਕਲ ’ਤੇ ਜਾ ਰਹੇ ਅਜੈ ਅਤੇ ਉਸਦੇ ਸਾਥੀ ਰੌਬਿਨ ਮਸੀਹ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਮੋਟਰਸਾਇਕਲ ਦੇ ਪਿੱਛੇ ਬੈਠੇ ਅਜੈ ਕੋਲੋਂ ਮਿਲੇ ਬੈਗ ਦੀ ਤਲਾਸ਼ੀ ਲੈਣ ’ਤੇ ਲਗਭਗ 3.4 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਦੂਜੀ ਕਾਰਵਾਈ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਮੌਕੇ ਗਸ਼ਤ ਕਰਦਿਆਂ ਸੀ.ਆਈ.ਏ. ਅਤੇ ਥਾਣਾ ਲੋਪੋਕੇ ਦੇ ਐਸ.ਐਚ.ਓ. ਦੀ ਸਾਂਝੀ ਟੀਮ ਨੂੰ ਇਤਲਾਹ ਮਿਲੀ ਸੀ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲਾ ਇੱਕ ਵਿਅਕਤੀ ਸਥਾਨਕ ਨੌਜਵਾਨਾਂ ਰਾਹੀਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਖੇਪਾਂ ਭੇਜ ਰਿਹਾ ਹੈ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਚੈਕਿੰਗ ਦੌਰਾਨ ਇਸ ਗਰੁੱਪ ਨੂੰ ਹਿਰਾਸਤ ਵਿੱਚ ਲਿਆ ਅਤੇ ਦੋਸ਼ੀਆਂ ਕੋਲੋਂ ਇੱਕ ਜ਼ਿੰਦਾ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਜੈ ਨਸ਼ੇ ਦਾ ਆਦੀ ਹੈ ਅਤੇ ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ। ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ ਚਾਰ ਮਾਮਲੇ ਅਤੇ ਅਸਲਾ ਐਕਟ ਤਹਿਤ ਇੱਕ ਮਾਮਲਾ ਦਰਜ ਹੈ। ਇਸ ਸਬੰਧ ਵਿੱਚ ਦੋ ਵੱਖ-ਵੱਖ ਕੇਸ : ਐਫ.ਆਈ.ਆਰ ਨੰਬਰ: 204 ,ਮਿਤੀ 19.10.2026  ਨੂੰ  ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਤੇ 25 ਤਹਿਤ ਥਾਣਾ ਚਾਟੀਵਿੰਡ ਵਿਖੇ ਅਤੇ ਐਫ.ਆਈ.ਆਰ. ਨੰਬਰ 334 ,ਮਿਤੀ 20.10.2026  ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ  ਦੀਆਂ ਧਾਰਾਵਾਂ 3, 4 ਤੇ 5 ਤਹਿਤ ਕੇਸ ਥਾਣਾ ਲੋਪੋਕੇ ਵਿਖੇ, ਦਰਜ ਕੀਤੇ ਗਏ ਹਨ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ