Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

October 22, 2026 06:43 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 599ਵੇਂ ਦਿਨ 14.6 ਕਿਲੋ ਹੈਰੋਇਨ ਸਮੇਤ 123 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 274ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 226 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 79,868 ਹੋ ਗਈ ਹੈ। ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 599ਵੇਂ ਦਿਨ ਵੀ ਜਾਰੀ ਰੱਖਦਿਆਂ 123 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋ ਹੈਰੋਇਨ, 2 ਕਿਲੋ ਭੁੱਕੀ, 1115 ਨਸ਼ੀਲੀਆਂ ਗੋਲੀਆਂ ਅਤੇ 22,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 599 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87,026 ਹੋ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ