Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

October 22, 2026 07:57 PM
SehajTimes
29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਚੀਮਾ
ਭਗਵੰਤ ਮਾਨ ਸਰਕਾਰ ਨੇ 2026 ਐਕਟ ਤਹਿਤ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ: ਚੀਮਾ
ਪਿਛਲੇ ਸੰਘਰਸ਼ਾਂ ਦੌਰਾਨ ਟਰਾਂਸਪੋਰਟ ਵਰਕਰਾਂ ਖ਼ਿਲਾਫ਼ ਦਰਜ ਪੁਲਿਸ ਕੇਸ ਰੱਦ ਕਰਨ ਲਈ ਸਰਕਾਰ ਕਰੇਗੀ ਕਾਰਵਾਈ: ਚੀਮਾ
ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
 
ਚੰਡੀਗੜ੍ਹ  :  ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ 'ਤੇ ਤੁਰੰਤ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਵਿਭਾਗ ਨੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਤੁਰੰਤ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ। ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ। ਇਸ ਪ੍ਰਸਤਾਵਿਤ ਮੀਟਿੰਗ ਦਾ ਏਜੰਡਾ ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਨੂੰ ਅੰਤਿਮ ਰੂਪ ਦੇਣ, "ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026" ਅਧੀਨ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ, ਅਤੇ ਪਿਛਲੇ ਸੰਘਰਸ਼ਾਂ ਦੌਰਾਨ ਵਰਕਰਾਂ 'ਤੇ ਦਰਜ ਪੁਲਿਸ ਕੇਸ ਰੱਦ ਕਰਨ 'ਤੇ ਕੇਂਦਰਿਤ ਹੈ। ਇਨ੍ਹਾਂ ਕਦਮਾਂ ਦੇ ਤਹਿਤ, ਪਨਬੱਸ ਪ੍ਰਬੰਧਨ ਨੇ ਸੂਬੇ ਭਰ ਦੇ ਸਾਰੇ ਡਿਪੂ ਮੈਨੇਜਰਾਂ ਨੂੰ ਕੰਟਰੈਕਟ 'ਤੇ ਆਉਣ ਦੇ ਯੋਗ ਆਊਟਸੋਰਸ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ, "ਪ੍ਰਸੋਨਲ ਵਿਭਾਗ ਵੱਲੋਂ ਐਕਟ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪੂਆਂ ਨੂੰ 30 ਮਈ, 2026 ਦੀ ਕੱਟ-ਆਫ ਮਿਤੀ ਦੇ ਆਧਾਰ 'ਤੇ 5 ਸਾਲ ਤੱਕ ਦੀ ਸੇਵਾ ਵਾਲੇ ਕਰਮਚਾਰੀਆਂ ਦੇ ਰਿਕਾਰਡ ਦੀ ਤਸਦੀਕ ਕਰਨੀ ਲਾਜ਼ਮੀ ਹੈ ਅਤੇ ਮੰਤਰੀ ਪੱਧਰੀ ਸਮੀਖਿਆ ਤੋਂ ਪਹਿਲਾਂ 26 ਅਕਤੂਬਰ, 2026 ਤੱਕ ਮੁਕੰਮਲ ਰਿਪੋਰਟ ਪੇਸ਼ ਕਰਨੀ ਹੋਵੇਗੀ। ਫੀਲਡ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਸੇਵਾ ਰਿਕਾਰਡ ਦੀ ਪੜਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਲਾਪਰਵਾਹੀ ਜਾਂ ਗੜਬੜੀ ਲਈ ਜ਼ਿੰਮੇਵਾਰ ਡਿਪੂ ਅਧਿਕਾਰੀਆਂ ਖ਼ਿਲਾਫ਼ ਸਿੱਧੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।" ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਬਲਵਿੰਦਰ ਸਿੰਘ ਰੱਠ, ਜਤਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।
 
 

Have something to say? Post your comment

More in Chandigarh

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ