Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

October 23, 2026 04:06 PM
SehajTimes
ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨੂੰ ਮਿਲ ਰਿਹਾ ਨਵਾਂ ਹੁਲਾਰਾ
ਨਵੇਂ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ
 
ਚੰਡੀਗੜ੍ਹ :  ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ 'ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ। ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਮੂਹ ਭਾਈਚਾਰਾ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਇਹ ਕੇਂਦਰ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਦੇ ਮਜ਼ਬੂਤ ਕੇਂਦਰ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਬੱਚਿਆਂ ਦੇ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਕਦਮ ਇੱਕ ਸਿਹਤਮੰਦ, ਸਿੱਖਿਅਤ ਅਤੇ ਸਸ਼ਕਤ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਇੱਕ ਹੋਰ ਮਜ਼ਬੂਤ ਪੜਾਅ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ