Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

October 23, 2026 05:56 PM
SehajTimes

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ,  ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ