Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

October 23, 2026 06:00 PM
SehajTimes

ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੇਨਿਊ;  ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ; ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ; ਇਹ ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਖੇਪ ਨੂੰ ਲਿਜਾਣ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਡਿਲੀਵਰ ਕਰ ਰਹੇ ਸਨ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ, ਉਸਦੇ ਸਾਥੀ ਸੁਖਰਾਜ ਸਿੰਘ, ਅਜੀਤਪਾਲ ਸਿੰਘ ਉਰਫ਼ ਮੋਟਾ, ਅਨਮੋਲਪ੍ਰੀਤ ਸਿੰਘ ਅਤੇ ਰੌਬਿਨ ਗਿੱਲ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਡਿਲੀਵਰ ਕਰਨ ਵਾਲੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਘਨੂਪੁਰ ਕਾਲੇ ਵਿੱਚ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਇਨ੍ਹਾਂ ਚਾਰੇ ਸ਼ੱਕੀ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ਅਤੇ ਸਕੂਟਰ 'ਤੇ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ  ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧ ਵਿੱਚ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਿਤੀ 22-10-2026 ਨੂੰ ਐਫਆਈਆਰ ਨੰਬਰ 67 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ