Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

October 23, 2026 06:02 PM
SehajTimes

ਲੋਕ ਐਂਟੀ -ਗੈਂਗਸਟਰ  ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ  ਰਿਪੋਰਟ

 ਯੁੱਧ ਨਸ਼ਿਆਂ ਵਿਰੁਧ ਦੇ 600ਵੇਂ ਦਿਨ 103 ਨਸ਼ਾ ਤਸਕਰ 10.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 275ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  446 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 275ਵੇਂ ਦਿਨ, ਪੁਲਿਸ ਟੀਮਾਂ ਨੇ  185 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 80,053 ਹੋਈਆਂ ਹਨ । ਇਸ ਤੋਂ ਇਲਾਵਾ 146 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦੇ ਸਕਦੇ ਹਨ ।  ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 600ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋਗ੍ਰਾਮ ਹੈਰੋਇਨ, 518 ਗ੍ਰਾਮ ਅਫੀਮ, 40 ਕਿਲੋਗ੍ਰਾਮ ਭੁੱਕੀ, 1378 ਨਸ਼ੀਲੀਆਂ ਗੋਲੀਆਂ ਅਤੇ 7,550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 600 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87,196 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ