Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

October 23, 2026 06:03 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।  ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ  ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।  ੍ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ। ਇਸ ਗੱਲਬਾਤ ਦੌਰਾਨ, ਪਟਵਾਰੀ  1,40,000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ।  ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ