Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

October 23, 2026 06:05 PM
SehajTimes
ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ। ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇੱਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।
ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫਸਲ ਦੇ ਹਰ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿੱਚੋਂ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।
ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪੂਰੀ ਪਾਰਦਰਸ਼ਿਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਕੁੱਲ 29 ਲੱਖ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਪਨਸਪ ਦੇ ਐਮ.ਡੀ. ਬੀ. ਸ੍ਰੀਨਿਵਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ