Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

October 23, 2026 06:07 PM
SehajTimes
ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ, ਅਸੀਂ ਉਨ੍ਹਾਂ ਨੂੰ ਪੰਜਾਬ ਦਾ ਭਵਿੱਖ ਰੌਸ਼ਨ ਬਣਾਉਣ ਦੇ ਮੌਕੇ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਹੀ ਸਮੇਂ ਦੀ ਉਡੀਕ ਛੱਡੋ, ਅੱਜ ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਿਹਨਤ ਸ਼ੁਰੂ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਿਵਾਰਾਂ ਨੂੰ ਇਲਾਜ ਦੇ ਖਰਚਿਆਂ ਤੋਂ ਬਚਾਉਣ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ :  
ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਵੇਂ ਜਵਾਬਦੇਹ ਬਣਾਇਆ ਜਾਂਦਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਤੇ ਸਖ਼ਤ ਮਿਹਨਤ ਰਾਹੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਦਾ ਫੈਸਲਾ ਹੁਨਰ ਅਤੇ ਯੋਗਤਾ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ 'ਤੇ। ਉਨ੍ਹਾਂ ਨੇ ਯੋਗਤਾ-ਆਧਾਰਿਤ ਭਰਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰਨ ਬਾਰੇ ਵੀ ਚਾਨਣਾ ਪਾਇਆ। ਪੰਜਾਬ ਵਿਧਾਨ ਸਭਾ ਵਿਖੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੂੰ ਪ੍ਰੇਰਨਾ, ਮੌਕੇ ਅਤੇ ਅਗਾਂਹਵਧੂ ਮਾਹੌਲ ਪ੍ਰਦਾਨ ਕਰਨਾ ਪੰਜਾਬ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਲਈ ਬੇਹੱਦ ਜ਼ਰੂਰੀ ਹੈ। ਕਦੇ ਵੀ ਅਸਥਾਈ ਰੁਕਾਵਟਾਂ ਨੂੰ ਆਪਣੇ ਇਰਾਦੇ ਕਮਜ਼ੋਰ ਨਾ ਕਰਨ ਦਿਓ। ਸਫਲਤਾ ਦਾ ਅਸਲ ਪੈਮਾਨਾ ਇਹ ਨਹੀਂ ਹੈ ਕਿ ਤੁਸੀਂ ਕਿੱਥੋਂ ਆਏ ਹੋ, ਸਗੋਂ ਇਹ ਹੈ ਕਿ ਤੁਸੀਂ ਕਿੰਨੀ ਇਮਾਨਦਾਰੀ, ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਆਪਣੇ ਟੀਚਿਆਂ ਦਾ ਪਿੱਛਾ ਕਰਦੇ ਹੋ।" ਆਪਣੇ ਨਿੱਜੀ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਸਿਵਲ ਸੇਵਾਵਾਂ ਵਿੱਚ ਜਾਣ, ਵਕੀਲ, ਡਾਕਟਰ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਸਹੀ ਸਮੇਂ ਦੀ ਉਡੀਕ ਕਰਨ ਦੀ ਬਜਾਏ ਅੱਜ ਹੀ ਮਿਹਨਤ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ। ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਕਥਨ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਯਾਦ ਦਿਵਾਇਆ, "ਅਸਲ ਸੁਪਨੇ ਉਹ ਹੁੰਦੇ ਹਨ ਜੋ ਇਨਸਾਨ ਨੂੰ ਉਦੋਂ ਵੀ ਕੋਸ਼ਿਸ਼ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ ਜਦੋਂ ਦੁਨੀਆ ਸੌਂ ਰਹੀ ਹੁੰਦੀ ਹੈ। ਇਮਤਿਹਾਨਾਂ ਦੇ ਨਤੀਜਿਆਂ ਜਾਂ ਸ਼ੁਰੂਆਤੀ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਵੋ। ਮੈਂ ਖੁਦ ਆਪਣੀ ਪਹਿਲੀ ਚੋਣ ਹਾਰ ਗਿਆ ਸੀ, ਪਰ ਮੈਂ ਦ੍ਰਿੜ ਇਰਾਦੇ ਨਾਲ ਕੰਮ ਕਰਨਾ ਜਾਰੀ ਰੱਖਿਆ। ਰੁਕਾਵਟਾਂ ਸਫ਼ਰ ਦਾ ਅੰਤ ਨਹੀਂ ਹੁੰਦੀਆਂ; ਸਗੋਂ ਇਹ ਸਿੱਖਣ, ਸੁਧਾਰ ਕਰਨ ਅਤੇ ਹੋਰ ਮਜ਼ਬੂਤ ਹੋ ਕੇ ਵਾਪਸੀ ਕਰਨ ਦੇ ਮੌਕੇ ਹੁੰਦੇ ਹਨ।" ਪੰਜਾਬ ਵਿਧਾਨ ਸਭਾ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੂਬੇ ਦੀ ਸਭ ਤੋਂ ਉੱਚੀ ਵਿਧਾਨਕ ਸੰਸਥਾ ਦੇ ਕੰਮਕਾਜ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ, "ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤੇ ਜਾਂਦੇ ਹਨ, ਉਨ੍ਹਾਂ 'ਤੇ ਬਹਿਸ ਹੁੰਦੀ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਵਜੋਂ ਪਾਸ ਕੀਤਾ ਜਾਂਦਾ ਹੈ; ਇੱਥੋਂ ਹੀ ਸੂਬੇ ਦਾ ਬਜਟ ਵੀ ਮਨਜ਼ੂਰ ਹੁੰਦਾ ਹੈ। ਵਿਧਾਨ ਸਭਾ ਵਰਗੀਆਂ ਸੰਸਥਾਵਾਂ ਲੋਕਾਂ ਦੀਆਂ ਹਨ। ਨੌਜਵਾਨ ਨਾਗਰਿਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਫੈਸਲੇ ਕਿਵੇਂ ਲਏ ਜਾਂਦੇ ਹਨ ਅਤੇ ਲੋਕ ਦੇ ਨੁਮਾਇੰਦੇ ਜਨਤਾ ਪ੍ਰਤੀ ਕਿਵੇਂ ਜਵਾਬਦੇਹ ਹੁੰਦੇ ਹਨ।"
ਬਚਪਨ ਤੋਂ ਹੀ ਸੰਸਦੀ ਕਾਰਵਾਈਆਂ ਵਿੱਚ ਆਪਣੀ ਦਿਲਚਸਪੀ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਨੂੰ ਸੰਸਦ ਵਿੱਚ ਸੱਦਾ ਦਿੱਤਾ ਸੀ ਤਾਂ ਜੋ ਉਹ ਲੋਕਤੰਤਰੀ ਇਕਾਈਆਂ ਦੇ ਕੰਮਕਾਜ ਨੂੰ ਨੇੜਿਓਂ ਦੇਖ ਸਕਣ। ਮੁੱਖ ਮੰਤਰੀ ਨੇ ਕਿਹਾ, "ਮੇਰੀ ਸਰਕਾਰ ਅਜਿਹਾ ਪੰਜਾਬ ਸਿਰਜਣ ਲਈ ਵਚਨਬੱਧ ਹੈ ਜਿੱਥੇ ਨੌਜਵਾਨ ਸਿਫ਼ਾਰਸ਼ਾਂ ਜਾਂ ਰਸੂਖ ਦੀ ਬਜਾਏ, ਆਪਣੀ ਹੁਨਰ ਅਤੇ ਸਖ਼ਤ ਮਿਹਨਤ ਦੇ ਜ਼ਰੀਏ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।" ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਆਏ ਬਦਲਾਅ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਰਾਬਰ ਮੌਕਾ ਮਿਲ ਰਿਹਾ ਹੈ। ਹਰ ਨੌਜਵਾਨ ਨੂੰ ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਲਗਨ, ਯੋਗਤਾ ਅਤੇ ਦ੍ਰਿੜਤਾ ਬਿਹਤਰ ਭਵਿੱਖ ਦੇ ਰਾਹ ਖੋਲ੍ਹ ਸਕਦੇ ਹਨ।" ਜਨਤਕ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਬਾਰੇ ਦੱਸਿਆ, ਜਿਸ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਸਿਹਤ ਸੰਭਾਲ ਤੱਕ ਬਿਹਤਰ ਪਹੁੰਚ ਪ੍ਰਦਾਨ ਕਰਨਾ ਇਹ ਯਕੀਨੀ ਬਣਾਉਣ ਦਾ ਇੱਕ ਅਹਿਮ ਹਿੱਸਾ ਹੈ ਕਿ ਪਰਿਵਾਰਾਂ ਨੂੰ ਆਰਥਿਕ ਤੰਗੀ ਕਾਰਨ ਇਲਾਜ ਨਾਲ ਸਮਝੌਤਾ ਕਰਨ ਲਈ ਮਜਬੂਰ ਨਾ ਹੋਣਾ ਪਵੇ।" ਮੁੱਖ ਮੰਤਰੀ ਨੇ ਕਿ ਉਨ੍ਹਾਂ ਦੀ ਸਰਕਾਰ ਜ਼ਰੂਰੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਸਪੱਸ਼ਟ ਟੀਚੇ ਨਿਰਧਾਰਤ ਕਰਨ ਅਤੇ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਉਨ੍ਹਾਂ ਦਾ ਪਿੱਛਾ ਕਰਨ ਲਈ ਪ੍ਰੇਰਿਤ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਫਲਤਾ ਉਨ੍ਹਾਂ ਨੂੰ ਮਿਲਦੀ ਹੈ ਜੋ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਇਮਾਨਦਾਰ ਰਹਿੰਦੇ ਹਨ ਅਤੇ ਰਸਤਾ ਔਖਾ ਹੋਣ 'ਤੇ ਵੀ ਸਖ਼ਤ ਮਿਹਨਤ ਕਰਦੇ ਰਹਿੰਦੇ ਹਨ। ਇਮਾਨਦਾਰੀ ਨਾਲ ਕੀਤੀ ਗਈ ਸਖ਼ਤ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਵਿਦਿਆਰਥੀਆਂ ਨੂੰ ਬਿਨਾਂ ਡਰ ਦੇ ਸੁਪਨੇ ਦੇਖਣੇ ਚਾਹੀਦੇ ਹਨ, ਬਿਨਾਂ ਕਿਸੇ ਬਹਾਨੇ ਦੇ ਕੰਮ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਕਦਰਾਂ-ਕੀਮਤਾਂ ਨਾਲ ਸਮਝੌਤਾ ਕੀਤੇ ਬਿਨਾਂ ਸਫਲ ਹੋਣਾ ਚਾਹੀਦਾ ਹੈ।"

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ