Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

October 24, 2026 08:45 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ

ਐਸਏਐਸ ਨਗਰ (ਮੁਹਾਲੀ ) :  ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ। ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ। ਏਸ਼ੀਅਨ ਚੈਂਪੀਅਨਜ਼ ਟਰਾਫੀ ਦੌਰਾਨ ਟੀਮ ਲਈ ਸੁਚਾਰੂ ਠਹਿਰ, ਅਭਿਆਸ ਸੈਸ਼ਨਾਂ ਅਤੇ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਹਿਲੀ ਵਾਰ ਪੰਜਾਬ ਵਿੱਚ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪ੍ਰਮੁੱਖ ਏਸ਼ੀਆਈ ਦੇਸ਼ਾਂ ਦੀ ਭਾਗੀਦਾਰੀ ਨਾਲ ਚੋਟੀ ਦੇ ਹਾਕੀ ਐਕਸ਼ਨ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ, ਪੰਜਾਬ ਦੀ ਧਰਤੀ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਗਵਾਹ ਬਣ ਰਹੀ ਹੈ। ਪੰਜਾਬ ਸਰਕਾਰ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਅਨੁਕੂਲ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਪਰਾਹੁਣਚਾਰੀ ਨੂੰ ਯਕੀਨੀ ਬਣਾਇਆ ਹੈ। ਜਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ, ਜੋ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾI ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ