Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

October 24, 2026 08:48 PM
SehajTimes

ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਉਪਾਵਾਂ ਦੀ ਮੰਗ ਵਾਲਾ ਪੇਸ਼ ਕੀਤਾ ਗਿਆ ਅਹਿਮ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਤੇ ਵਿੱਚ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਵੋਟਰ ਸੂਚੀਆਂ ਵਿੱਚਲੀਆਂ ਖਾਮੀਆਂ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ, ਆਪ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਮਾਨਤਾ, ਨਿਆਂ ਅਤੇ ਲੋਕਾਂ ਦੀ ਸਰਵਉੱਚਤਾ ਦੇ ਸਿਧਾਂਤਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ, "ਸੰਵਿਧਾਨ ਦੀਆਂ ਧਾਰਾਵਾਂ 324, 325 ਅਤੇ 326 ਚੋਣ ਪ੍ਰਣਾਲੀ ਦੀ ਨਿਗਰਾਨੀ ਕਰਨ, ਵੋਟਰ ਸੂਚੀਆਂ ਵਿੱਚ ਭੇਦਭਾਵ ਰੋਕਣ ਅਤੇ ਬਾਲਗ ਮਤ-ਅਧਿਕਾਰ ਦੀ ਗਾਰੰਟੀ ਸਬੰਧੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।" ਆਜ਼ਾਦੀ ਤੋਂ ਪਹਿਲਾਂ ਦੇ ਉਸ ਯੁੱਗ ਨੂੰ ਯਾਦ ਕਰਦਿਆਂ ਜਦੋਂ ਵੋਟ ਪਾਉਣ ਦਾ ਅਧਿਕਾਰ ਸਮਾਜ ਦੇ ਕੁਝ ਚੁਣੇ ਹੋਏ ਵਰਗਾਂ ਤੱਕ ਹੀ ਸੀਮਤ ਸੀ, ਕੈਬਨਿਟ ਮੰਤਰੀ ਨੇ ਹਰ ਬਾਲਗ ਨਾਗਰਿਕ ਲਈ ਬਰਾਬਰ ਵੋਟ ਦਾ ਅਧਿਕਾਰ ਦੇਣ ਦੀ ਸੰਵਿਧਾਨਕ ਨੀਂਹ ਰੱਖਣ ਲਈ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਸਬੂਤਾਂ ਦੇ ਅਧਾਰ ’ਤੇ ਇਹ ਸਾਬਤ ਹੋ ਜਾਂਦਾ ਹੈ ਕਿ ਚੋਣ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ ਤਾਂ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ  ਕਾਰਵਾਈ ਕੀਤੀ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਬਣੀਆਂ ਵੋਟਰ ਸੂਚੀਆਂ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਦੀ ਜਾਂਚ ਕਰਨ ਅਤੇ ਪ੍ਰਸ਼ਾਸਨਿਕ ਕਾਰਜਪ੍ਰਣਾਲੀ ਦੀ ਪੜਤਾਲ ਕਰਨ ਲਈ ਇੱਕ ਸੁਤੰਤਰ, ਪਾਰਦਰਸ਼ੀ ਅਤੇ ਭਰੋਸੇਯੋਗ ਪ੍ਰਣਾਲੀ ਸਥਾਪਤ ਕਰਨ ਦੀ ਮੰਗ ਕੀਤੀ। ਇਸ ਮਤੇ ਦੀਆਂ ਕਾਪੀਆਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ  ਨੂੰ ਭੇਜੀਆਂ ਜਾਣਗੀਆਂ ਤਾਂ ਜੋ ਇਸ ’ਤੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਮਤੇ ਦਾ ਸਮਰਥਨ ਕਰਦਿਆਂ ਵਿਧਾਇਕਾਂ ਇੰਦਰਜੀਤ ਕੌਰ ਮਾਨ (ਨਕੋਦਰ), ਡਾ. ਇਸ਼ਾਂਕ ਕੁਮਾਰ (ਚੱਬੇਵਾਲ), ਮਨਪ੍ਰੀਤ ਸਿੰਘ ਇਯਾਲੀ (ਦਾਖਾ), ਡਾ. ਅਮਨਦੀਪ ਕੌਰ (ਮੋਗਾ), ਰੁਪਿੰਦਰ ਸਿੰਘ ਹੈਪੀ (ਬੱਸੀ ਪਠਾਣਾ), ਡਾ. ਨਛੱਤਰ ਪਾਲ (ਨਵਾਂਸ਼ਹਿਰ), ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਬਟਾਲਾ), ਪ੍ਰੋ. ਬਲਜਿੰਦਰ ਕੌਰ (ਤਲਵੰਡੀ ਸਾਬੋ), ਅਮੋਲਕ ਸਿੰਘ (ਜੈਤੋ)  ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਸਦਨ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਮਤੇ ਦਾ ਸਮਰਥਨ ਕੀਤਾ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ