Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼

October 24, 2026 08:51 PM
SehajTimes
ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ
ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ 'ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ
ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਦੇ ਸਨਮਾਨ ਕਰਨਾ ਚਾਹੀਦਾ: ਹਰਪਾਲ ਸਿੰਘ ਚੀਮਾ
ਜਾਤੀ ਅਧਾਰਤ ਭੇਦਭਾਵ ਪ੍ਰਤੀ ਜ਼ੀਰੋ ਟਾਲਰੈਂਸ ਅਪਣਾਉਣ ਦੀ ਕੀਤੀ ਮੰਗ
 
ਚੰਡੀਗੜ੍ਹ  :  ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਵਿਧਾਇਕ 'ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ, ਚੇਅਰ ਦੇ ਹੁਕਮਾਂ ਦੀ ਅਣਦੇਖੀ ਅਤੇ ਸਦਨ ਦੀ ਕਾਰਵਾਈ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦਾ ਦੋਸ਼ ਲਗਾਇਆ ਜਿਸ ਕਾਰਨ ਵਿਧਾਨ ਸਭਾ ਦਾ ਕੀਮਤੀ ਸਮਾਂ ਬਰਬਾਦ ਹੋਇਆ ਅਤੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ। ਸਦਨ ਨੂੰ ਸੰਬੋਧਨ ਕਰਦਿਆਂ, ਚੀਮਾ ਨੇ ਕਿਹਾ ਕਿ ਮੈਂਬਰਾਂ ਨੇ ਖਹਿਰਾ ਵੱਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ, ‘‘ ਜਨਤਕ ਨੁਮਾਇੰਦਿਆਂ ਦਾ ਸਮਾਜ ’ਤੇ ਵਿਆਪਕ ਪ੍ਰਭਾਵ ਹੁੰਦਾ ਹੈ। ਇਸ ਲਈ ਉਨ੍ਹਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹੋਣ। ਜਾਤ-ਅਧਾਰਿਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਤਿਹਾਸਕ ਅਤੇ ਚੱਲ ਰਹੇ ਯਤਨਾਂ ਦੇ ਬਾਵਜੂਦ, ਕਮਜ਼ੋਰ ਅਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਹੀ ਅਫਸੋਸਨਾਕ ਹੈ। ਸਾਰੇ ਵਿਧਾਇਕਾਂ ਨੂੰ ਜਾਤੀ ਵਿਤਕਰੇ ਵਿਰੁੱਧ ਇੱਕਜੁੱਟ ਹੋ ਕੇ ਖੜ੍ਹੇ ਹੋਣਾ ਚਾਹੀਦਾ ਹੈ।’’ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦਾ ਹਵਾਲਾ ਦਿੰਦਿਆਂ  ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੋਗ ਔਰਤਾਂ ਨੂੰ 1500 ਰੁਪਏ ਜਾਂ 1000 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਸਰਕਾਰੀ ਫੈਸਲੇ ਨੂੰ ਇੱਕ ਅਹਿਮ ਕਦਮ ਦੱਸਿਆ, ਜੋ ਲੋੜਵੰਦ ਔਰਤਾਂ ਲਈ ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਸਦਨ ਨੂੰ ਇੱਕ ਸਪੱਸ਼ਟ ਸੰਦੇਸ਼ ਦੇਣ ਦੀ ਅਪੀਲ ਕਰਦਿਆਂ ਕਿਹਾ, ‘‘ਮਜ਼ਦੂਰਾਂ, ਦਲਿਤ ਭਾਈਚਾਰੇ ਜਾਂ ਹੋਰ ਕਮਜ਼ੋਰ ਵਰਗਾਂ ਪ੍ਰਤੀ ਅਪਮਾਨਜਨਕ ਵਿਵਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’ ਚੀਮਾ ਨੇ ਕਾਂਗਰਸ ਪਾਰਟੀ ਦੇ ਅਫ਼ਸੋਸਨਾਕ ਰਵੱਈਏ ਵਿਰੁੱਧ ਨਿੰਦਾ ਮਤਾ ਲਿਆਉਣ ਦਾ ਪ੍ਰਸਤਾਵ ਰੱਖਿਆ। ਇਸ ਤੋਂ ਬਾਅਦ, ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ ਸਬੰਧੀ ਮਤਾ ਵੋਟਿੰਗ ਲਈ ਪੇਸ਼ ਕੀਤਾ ਗਿਆ ਅਤੇ ਸਪੀਕਰ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕਰਨ ਦਾ ਐਲਾਨ ਕੀਤਾ ਗਿਆ। ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਚੀਮਾ ਨੇ ਜ਼ੋਰ ਦੇ ਕੇ ਕਿਹਾ, ‘‘ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਵਿਹਾਰ ਅਤੇ ਬੋਲ-ਚਾਲ ਰਾਹੀਂ ਆਪਸੀ ਸਤਿਕਾਰ, ਬਰਾਬਰੀ ਅਤੇ ਭਾਈਚਾਰਕ ਭਾਵਨਾ ਨੂੰ ਬੜਾਵਾ ਦੇ ਕੇ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਸਦਨ ਦੀ ਮਰਿਆਦਾ ਅਤੇ ਸਮਾਜਿਕ ਸਵੈ-ਮਾਣ ਦੀ ਰਾਖੀ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।’’

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ