Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

October 24, 2026 08:53 PM
SehajTimes

ਭਾਜਪਾ ਚੋਣ ਕਮਿਸ਼ਨ ਦੇ ਨਾਮ ਹੇਠ ਆਪਣੀਆਂ ਵੋਟਾਂ ਵਧਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਰਹੀ ਹੈ: ਭਗਵੰਤ ਸਿੰਘ ਮਾਨ
 ਪਹਿਲਾਂ ਲੋਕ ਸਰਕਾਰ ਚੁਣਦੇ ਸਨ; ਹੁਣ ਸਰਕਾਰ ਤੈਅ ਕਰਦੀ ਹੈ ਕਿ ਕਿਸ ਨੂੰ ਵੋਟ ਪਾਉਣ ਦਾ ਹੱਕ ਹੈ: ਭਗਵੰਤ ਸਿੰਘ ਮਾਨ
 ਬਿਹਾਰ, ਪੱਛਮੀ ਬੰਗਾਲ, ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਚੋਣਾਂ ‘ਵੋਟ-ਚੋਰੀ’ ਰਾਹੀਂ ਜਿੱਤੀਆਂ ਗਈਆਂ: ਭਗਵੰਤ ਸਿੰਘ ਮਾਨ
 ਜਦੋਂ ਵੀ ਵਿਰੋਧੀ ਧਿਰ ਵੋਟ-ਚੋਰੀ ਬਾਰੇ ਸਵਾਲ ਕਰਦੀ ਹੈ ਤਾਂ ਭਾਜਪਾ ਆਪਣਾ ਬਚਾਅ ਕਰਨ ਲੱਗ ਜਾਂਦੀ ਹੈ: ਭਗਵੰਤ ਸਿੰਘ ਮਾਨ
 ਅੱਜ ਤਾਨਾਸ਼ਾਹੀ ਨੇ ਲੋਕਤੰਤਰ ਦੇ ਚਾਰਾਂ ਥੰਮ੍ਹਾਂ ਉੱਤੇ ਕਬਜ਼ਾ ਕਰ ਲਿਆ ਹੈ: ਭਗਵੰਤ ਸਿੰਘ ਮਾਨ
 ਪੰਜਾਬ ਨੇ ਹਮੇਸ਼ਾ ‘ਧੱਕੇਸ਼ਾਹੀ’ ਦਾ ਵਿਰੋਧ ਕੀਤਾ ਹੈ; ਲੋਕ ਐੱਸ.ਆਈ.ਆਰ. ਖ਼ਿਲਾਫ਼ ਖੜ੍ਹੇ ਹਨ: ਭਗਵੰਤ ਸਿੰਘ ਮਾਨ
 ਪੰਜਾਬ ਵਿਧਾਨ ਸਭਾ ਨੇ ਜ਼ੁਬਾਨੀ ਵੋਟ ਨਾਲ ਐੱਸ.ਆਈ.ਆਰ. ਖ਼ਿਲਾਫ਼ ਮਤਾ ਪਾਸ ਕੀਤਾ


ਚੰਡੀਗੜ੍ਹ 
: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਪ੍ਰਕਿਰਿਆ ਦੀ ਨਿਰਪੱਖ ਜਾਂਚ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਭਾਜਪਾ ਚੋਣ ਕਮਿਸ਼ਨ ਦੀ ਆੜ ਵਿੱਚ ਆਪਣੇ ਹੱਕ ਵਿੱਚ ਵੋਟਾਂ ਭੁਗਤਾ ਕੇ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਕੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ, ਪੱਛਮੀ ਬੰਗਾਲ, ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਚੋਣਾਂ ‘ਵੋਟ-ਚੋਰੀ’ ਰਾਹੀਂ ਜਿੱਤੀਆਂ ਗਈਆਂ ਸਨ। ਮੁੱਖ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੇਸ਼ ਉਸ ਪੜਾਅ `ਤੇ ਪਹੁੰਚ ਚੁੱਕਿਆ ਹੈ, ਜਿੱਥੇ ਕਦੇ ਲੋਕਾਂ ਦੁਆਰਾ ਚੁਣੀ ਗਈ ਭਾਜਪਾ ਸਰਕਾਰ ਹੁਣ ਖ਼ੁਦ ਇਹ ਤੈਅ ਕਰ ਰਹੀ ਹੈ ਕਿ ਕਿਸ ਨੂੰ ਵੋਟ ਪਾਉਣ ਦਾ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤਾਨਾਸ਼ਾਹੀ ਨੇ ਲੋਕਤੰਤਰ ਦੇ ਚਾਰੇ ਥੰਮ੍ਹਾਂ ‘ਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੇ ਐੱਸ.ਆਈ.ਆਰ. ਖ਼ਿਲਾਫ਼ ਇੱਕ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ, ਜੋ ਮਾਨ ਵੱਲੋਂ ਐਲਾਨੀ ਗਈ ‘ਧੱਕੇਸ਼ਾਹੀ’ ਅਤੇ ਨਾਗਰਿਕਾਂ ਦੇ ਵੋਟ ਦੇ ਅਧਿਕਾਰਾਂ ਨੂੰ ਖ਼ਤਰੇ ਖ਼ਿਲਾਫ਼ ਪੰਜਾਬ ਦੇ ਵਿਰੋਧ ਨੂੰ ਦਰਸਾਉਂਦਾ ਹੈ। ਐੱਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਤਹਿਤ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨ ਵਾਲੇ ਮਤੇ `ਤੇ ਬਹਿਸ ਦੌਰਾਨ ਮਾਨ ਨੇ ਕਿਹਾ ਕਿ ਪੰਜਾਬ ਨੇ ਐੱਸ.ਆਈ.ਆਰ. ਮੁਹਿੰਮ ਦੀ ਨਿੰਦਾ ਕਰਦਾ ਮਤਾ ਪਾਸ ਕਰ ਕੇ ਦੇਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਹਰ ਯੋਗ ਨਾਗਰਿਕ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਵੋਟ ਪਾਉਣ ਦਾ ਅਧਿਕਾਰ ਕਿਸੇ ਵੀ ਸਰਕਾਰ ਵੱਲੋਂ ਦਿੱਤੀ ਗਈ ਕੋਈ ਰਿਆਇਤ ਨਹੀਂ ਹੈ। ਇਹ ਲੋਕਤੰਤਰੀ ਭਾਗੀਦਾਰੀ ਦੀ ਨੀਂਹ ਹੈ ਅਤੇ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਵੇਲੇ ਬੇਲੋੜੀ ਪ੍ਰੇਸ਼ਾਨੀ ਜਾਂ ਆਪਹੁਦਰੇਪਣ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।” ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਰਾਜਨੀਤਿਕ ਹਿੱਸੇਦਾਰੀ ਦੀ ਗਰੰਟੀ ਦਿੱਤੀ ਹੈ। ਉਨ੍ਹਾਂ ਸਮਾਜ ਦੇ ਖ਼ਾਸ ਵਰਗਾਂ ਦੀਆਂ ਵੋਟਾਂ ਕੱਟਣ `ਤੇ ਚਿੰਤਾ ਪ੍ਰਗਟ ਕੀਤੀ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਕਮਿਸ਼ਨ ਦੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨਰਾਂ ਵਿੱਚ ਕਥਿਤ ਮਤਭੇਦਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਜਨਤਕ ਜਾਂਚ ਦੇ ਉੱਚ ਮਾਪਦੰਡਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਿਵੇਸ਼ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਤੈਅ ਕੀਤੀ ਗਈ ਪ੍ਰਸਤਾਵਿਤ ਵਿਦੇਸ਼ ਯਾਤਰਾ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਨੇ ਅਜਿਹੇ ਸਵਾਲ ਖੜ੍ਹੇ ਕੀਤੇ ਹਨ, ਜਿਨ੍ਹਾਂ ਦੀ ਜਾਂਚ ਦੀ ਲੋੜ ਹੈ। ਉਨ੍ਹਾਂ ਕਸਟਮ ਪ੍ਰਣਾਲੀ ਅਤੇ ਸੰਸਥਾਵਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਜਵਾਬਦੇਹ ਹੋਣ ਦੀ ਲੋੜ ਬਾਰੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨਾਗਰਿਕਾਂ ਨੂੰ ਸੰਵਿਧਾਨ ਦੀ ਰੱਖਿਆ ਕਰਨ, ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਅਤੇ ਜਦੋਂ ਵੀ ਲੋਕਾਂ ਦੇ ਅਧਿਕਾਰ ਖ਼ਤਰੇ ਵਿੱਚ ਹੋਣ ਤਾਂ ਆਵਾਜ਼ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਜ਼ਿੰਮੇਵਾਰੀ ਬਾਬਾ ਸਾਹਿਬ ਅੰਬੇਡਕਰ, ਆਜ਼ਾਦੀ ਘੁਲਾਟੀਆਂ ਅਤੇ ਹਰ ਆਉਣ ਵਾਲੀ ਪੀੜ੍ਹੀ ਲਈ ਨਿਭਾਉਣੀ ਹੈ, ਜੋ ਵਿਰਸੇ ਵਿੱਚ ਆਜ਼ਾਦ, ਬਰਾਬਰੀ ਵਾਲਾ ਅਤੇ ਲੋਕਤੰਤਰੀ ਦੇਸ਼ ਲੈਣ ਦੇ ਹੱਕਦਾਰ ਹਨ।”

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼