Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

October 24, 2026 08:55 PM
SehajTimes

ਬਾਕੀ ਰਹਿੰਦੇ 77 ਕਿਲੋਮੀਟਰ ਨਹਿਰੀ ਨੈਟਵਰਕ ਦੀ ਲਾਈਨਿੰਗ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ
108.71 ਕਿਲੋਮੀਟਰ ਲੰਮਾ ਨਹਿਰੀ ਨੈਟਵਰਕ ਬਾਬਾ ਬਕਾਲਾ ਹਲਕੇ ਦੇ ਖੇਤੀਬਾੜੀ ਖੇਤਰ ਨੂੰ ਕਰਦਾ ਹੈ ਸਿੰਜਾਈ ਸਹੂਲਤਾਂ ਪ੍ਰਦਾਨ
ਪੰਜਾਬ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 7,500 ਕਰੋੜ ਰੁਪਏ ਖਰਚੇ: ਗੋਇਲ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ਵਿੱਚ ਸੱਤ ਡਿਸਟ੍ਰੀਬਿਊਟਰੀਆਂ ਅਤੇ ਪੰਜ ਮਾਈਨਰਾਂ ਰਾਹੀਂ ਸਿੰਜਾਈ ਲਈ ਪਾਣੀ ਸਪਲਾਈ ਕੀਤਾ ਜਾਂਦਾ ਹੈ, ਜਿਨ੍ਹਾਂ ਦੀ ਕੁੱਲ ਲੰਬਾਈ 108.71 ਕਿਲੋਮੀਟਰ ਹੈ। ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਰਈਆ, ਨਾਗੋਕੇ, ਭਿੰਡਰ ਅਤੇ ਘੱਗੜ ਭਾਣਾ ਰਜਬਾਹਿਆਂ ਸਬੰਧੀ ਉਠਾਏ ਮੁੱਦਿਆਂ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਹ ਨਹਿਰੀ ਚੈਨਲ ਲਗਭਗ 28,540 ਏਕੜ ਖੇਤੀਬਾੜੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਲਗਭਗ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਨੇੜੇ ਹੀ ਸਿੰਜਾਈ ਲਈ ਪਾਣੀ ਉਪਲਬਧ ਹੋ ਸਕੇ। ਉਨ੍ਹਾਂ ਸਦਨ ਨੂੰ ਇਹ ਵੀ ਦੱਸਿਆ ਕਿ ਨਹਿਰੀ ਸਿੰਜਾਈ ਅਧੀਨ ਰਕਬਾ 20.89 ਲੱਖ ਏਕੜ ਤੋਂ ਵਧ ਕੇ 61 ਲੱਖ ਏਕੜ ਤੱਕ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੈਟਵਰਕ ਨੂੰ ਮਜ਼ਬੂਤ ਕਰਨ ਅਤੇ ਪਾਣੀ ਦੀ ਵੰਡ ਵਿੱਚ ਸੁਧਾਰ ਲਿਆਉਣ ਲਈ 7,500 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਬਾਬਾ ਬਕਾਲਾ ਹਲਕੇ ਵਿੱਚ ਪਾਣੀ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਵੱਖ-ਵੱਖ ਡਿਸਟ੍ਰੀਬਿਊਟਰੀਆਂ ਵਿੱਚ ਪਾਣੀ ਦਾ ਵਹਾਅ ਉਨ੍ਹਾਂ ਦੀ ਨਿਰਧਾਰਤ ਸਮਰੱਥਾ ਦੇ 100 ਫ਼ੀਸਦੀ ਤੋਂ 132.8 ਫ਼ੀਸਦੀ ਤੱਕ ਰਿਹਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਨਹਿਰੀ ਪਾਣੀ ਦਾ ਵਹਾਅ ਪਹਿਲੀ ਵਾਰ 40,000 ਕਿਊਸਿਕ ਤੱਕ ਪਹੁੰਚਿਆ ਹੈ, ਜਦਕਿ ਸਾਲ 2022 ਤੋਂ ਪਹਿਲਾਂ ਪਾਣੀ ਦੀ ਔਸਤ ਸਮਰੱਥਾ ਲਗਭਗ 26,000 ਕਿਊਸਿਕ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਦੇ ਖੇਤੀਬਾੜੀ ਖੇਤਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੂਬੇ ਦੇ ਹਿੱਸੇ ਦਾ ਸਮੁੱਚਾ ਉਪਲਬਧ ਨਹਿਰੀ ਪਾਣੀ ਪੰਜਾਬ ਦੇ ਅੰਦਰ ਹੀ ਵਰਤੋਂ ਵਿੱਚ ਲਿਆਉਣਾ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼