Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

October 24, 2026 08:57 PM
SehajTimes

ਪਹਿਲੀ ਵਾਰ ਭਾਖੜਾ ਨਹਿਰ ਦੇ ਬਰਾਬਰ 18 ਹਜ਼ਾਰ ਕਿਊਸਿਕ ਲੀਟਰ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਿਆ-ਭਗਵੰਤ ਸਿੰਘ ਮਾਨ
40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇ-ਭਗਵੰਤ ਸਿੰਘ ਮਾਨ
ਧਰਤੀ ਹੇਠਲਾ ਪਾਣੀ 1 ਤੋਂ 5 ਮੀਟਰ ਉੱਪਰ ਆਉਣ ਨਾਲ ਪੰਜਾਬ ਹੁਣ ਡਾਰਕ ਜ਼ੋਨ ਤੋਂ ਸੇਫ਼ ਜ਼ੋਨ ਬਣਿਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ। ਨਹਿਰੀ ਪਾਣੀ ਨੂੰ "ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ" ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ। ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੇ ਕਿਸਾਨੀ ਭਾਈਚਾਰੇ ਅਤੇ ਜਮਹੂਰੀਅਤ ਦੀ ਰਾਖੀ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਹੈ। ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਨਾਲ ਇਸ ਸੀਜ਼ਨ 'ਚ ਝੋਨੇ ਦਾ ਝਾੜ ਲਗਭਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਲੋਕਤੰਤਰ ਵਿਰੋਧੀ ਅਤੇ ਦਮਨਕਾਰੀ ਕਾਨੂੰਨਾਂ ਵਿਰੁੱਧ ਅਹਿਮ ਮਤਾ ਪਾਸ ਕਰਕੇ ਦੇਸ਼ ਵਿੱਚ ਪਹਿਲਕਦਮੀ ਕੀਤੀ ਹੈ, ਜੋ ਮੁੱਦਾ ਅਜੇ ਤੱਕ ਨਾ ਤਾਂ ਲੋਕ ਸਭਾ ਅਤੇ ਨਾ ਹੀ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ। ਪੰਜਾਬ ਨੇ ਸਦਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਆਪ ਸਰਕਾਰ ਲੋਕ ਹਿੱਤਾਂ ਵਿੱਚ ਆਵਾਜ਼ ਉਠਾਉਂਦੀ ਰਹੇਗੀ। ਇਨਕਲਾਬ ਜ਼ਿੰਦਾਬਾਦ।” ਅਸੀਂ ਅਜਿਹੀ ਸਥਿਤੀ ਨਹੀਂ ਬਣਨ ਦੇ ਸਕਦੇ ਜਿੱਥੇ ਸਾਡੇ ਕਿਸਾਨ ਪਾਣੀ ਲਈ ਸੰਘਰਸ਼ ਕਰਨ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇ।” ਮਾਨ ਨੇ ਕਿਹਾ, “ਸਾਡੇ ਨਿਰੰਤਰ ਯਤਨਾਂ ਨਾਲ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22 ਫੀਸਦੀ ਤੋਂ ਵੱਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ। ਕੁਝ ਇਲਾਕਿਆਂ ਵਿੱਚ ਨਹਿਰੀ ਪਾਣੀ ਉਨ੍ਹਾਂ ਪਿੰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਲੋਕਾਂ ਨੇ ਲਗਭਗ 80 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਾਣੀ ਵਗਦਾ ਨਹੀਂ ਦੇਖਿਆ ਸੀ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨਾ, ਪਾਈਪਲਾਈਨ-ਆਧਾਰਿਤ ਵੰਡ ਦਾ ਵਿਸਤਾਰ ਕਰਨਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੀ ਖੇਤੀਬਾੜੀ ਆਪਣੇ ਕੁਦਰਤੀ ਸਰੋਤਾਂ ਨੂੰ ਖ਼ਤਮ ਕੀਤੇ ਬਿਨਾਂ ਉਪਜਾਊ ਬਣੀ ਰਹੇ। ਉਨ੍ਹਾਂ ਅੱਗੇ ਕਿਹਾ, “ਇਹ ਸਾਨੂੰ ਸਾਡੇ ਧਰਤੀ ਹੇਠਲੇ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਹਾਲ ਕਰਨ ਵਿੱਚ ਮਦਦ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਪੰਜਾਬ ਸਾਡੀ ਖੇਤੀਬਾੜੀ ਲਈ ਪਾਣੀ ਦੀ ਰਾਖੀ ਕਰਦੇ ਹੋਏ ਦੇਸ਼ ਦਾ ਢਿੱਡ ਭਰਨ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।”

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼