Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

October 24, 2026 08:59 PM
SehajTimes

ਚੰਡੀਗੜ੍ਹ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ ਕੀਤੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ’ਵਿਸ਼ੇਸ਼ ਗਹਿਰੀ ਸੁਧਾਈ’ (ਐਸ.ਆਈ.ਆਰ.), 2026 ਤਹਿਤ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਦੇ ਨਾਲ-ਨਾਲ ਨਵੀਂ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੇ ਸਕਣ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਕਰਵਾ ਸਕਣ। ਸ਼੍ਰੀਮਤੀ ਮਿੱਤਰਾ ਨੇ ਦੱਸਿਆ ਕਿ ਆਗਾਮੀ ’ਵਿਸ਼ੇਸ਼ ਸੰਖੇਪ ਸੁਧਾਈ’ (ਐਸ.ਐਸ.ਆਰ.) ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1.1.2027 ਹੋਵੇਗੀ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਉਹ ’ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਆਗਾਮੀ ਐਸ.ਐਸ.ਆਰ. (ਵਿਸ਼ੇਸ਼ ਸੰਖੇਪ ਸੁਧਾਈ) ਦੇ ਕਾਰਜਕ੍ਰਮ ਬਾਰੇ ਵੇਰਵੇ ਸਾਝੇ ਕਰਦਿਆਂ ਸ਼੍ਰੀਮਤੀ ਮਿੱਤਰਾ ਨੇ ਦੱਸਿਆ ਕਿ 1.1.2027 ਨੂੰ ਯੋਗਤਾ ਮਿਤੀ ਮੰਨ ਕੇ ਪੂਰੇ ਸੂਬੇ ਵਿੱਚ ਇਹ ਪ੍ਰਕਿਰਿਆ ਚਲਾਈ ਜਾਵੇਗੀ। ਕਾਰਜਕ੍ਰਮ ਅਨੁਸਾਰ, 12.11.2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦਾ ਸਮਾਂ 12.11.2026 ਤੋਂ 11.12.2026 ਤੱਕ ਹੋਵੇਗਾ ਅਤੇ ਅੰਤਿਮ ਵੋਟਰ ਸੂਚੀ 04.01.2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਸੇਵਾਵਾਂ ਪ੍ਰਾਪਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਜਾਣ ਅਤੇ ਆਪਣੀ ਵੋਟ ਬਣਵਾਉਣ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼