Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

October 24, 2026 09:32 PM
SehajTimes

ਲੋਕ, ਐਂਟੀ -ਗੈਂਗਸਟਰ  ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਤੌਰ 'ਤੇ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁਧ ਦੇ 601ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 276ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 468  ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 276ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ  ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 80,234 ਹੋਈਆਂ ਹਨ। ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ,ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨI ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" 601ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 251 ਗ੍ਰਾਮ ਹੈਰੋਇਨ, 2111 ਨਸ਼ੀਲੀਆਂ ਗੋਲੀਆਂ ਅਤੇ 2950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 601 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87,391 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼