Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

October 24, 2026 09:37 PM
SehajTimes

ਆਰਥਿਕ ਤੌਰ 'ਤੇ ਕਮਜ਼ੋਰ ਅਤੇ ਹਾਸ਼ੀਆਗ੍ਰਸਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵੱਲੋਂ 51,000 ਰੁਪਏ ਦੀ ਵਿੱਤੀ ਸਹਾਇਤਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਵਚਨਬੱਧ
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਅਤੇ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਲਾਭ ਯਕੀਨੀ ਬਣਾਉਣ ਦੇ ਨਿਰਦੇਸ਼
 
ਚੰਡੀਗੜ੍ਹ :  ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਤੰਗੀ ਕਿਸੇ ਵੀ ਧੀ ਦੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀਆਂ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ, ਜਿਸ ਨਾਲ ਹੋਰ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ, ਜਦਕਿ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈ.ਡਬਲਿਊ.ਐੱਸ.) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ 9,183 ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 4,342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ। ਸਕੀਮ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਧੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕੇ 'ਤੇ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ 'ਰੰਗਲਾ ਪੰਜਾਬ' ਦੇ ਉਸ ਸੁਪਨੇ ਨੂੰ ਸਾਕਾਰ ਕਰਨ ਵੱਲ ਮਹੱਤਵਪੂਰਨ ਕਦਮ ਹਨ, ਜਿੱਥੇ ਹਰ ਪਰਿਵਾਰ ਨੂੰ ਸਨਮਾਨ, ਸਹਾਰਾ ਅਤੇ ਬਿਹਤਰ ਭਵਿੱਖ ਦੇ ਸਮਾਨ ਮੌਕੇ ਪ੍ਰਾਪਤ ਹੋਣ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼