Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

October 24, 2026 09:40 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ ਦੇ 602ਵੇਂ ਦਿਨ 113 ਨਸ਼ਾ ਤਸਕਰ ਗ੍ਰਿਫਤਾਰ


ਚੰਡੀਗੜ੍ਹ : 
ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,458 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 602ਵੇਂ ਦਿਨ ਵੀ ਜਾਰੀ ਰੱਖਿਆ । ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 358 ਗ੍ਰਾਮ ਹੈਰੋਇਨ, 1920 ਨਸ਼ੀਲੀਆਂ ਗੋਲੀਆਂ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 602 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87,600 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼