Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

October 25, 2026 04:00 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ

ਚਾਲੂ ਵਿੱਤੀ ਸਾਲ ਦੌਰਾਨ ਸਕੀਮ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਪ੍ਰਬੰਧ; ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਆਖਰੀ ਕਤਾਰ ਤੱਕ ਲਾਭ ਪਹੁੰਚਾਉਣ ਦੇ ਨਿਰਦੇਸ਼; ਲੋਕਾਂ ਨੂੰ ਯੋਗ ਔਰਤਾਂ ਦੀ ਪਛਾਣ ਕਰਵਾਉਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਔਰਤਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਯੋਜਨਾ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਲਈ ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੋਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਔਰਤ ਸਰਕਾਰੀ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝੀ ਨਾ ਰਹੇ। ਇਸ ਲਈ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ’ਤੇ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਯੋਜਨਾ ਦਾ ਲਾਭ ਪਹੁੰਚਾਇਆ ਜਾਵੇ, ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਕੀਤਾ ਜਾਵੇ ਅਤੇ ਖਾਸ ਤੌਰ ’ਤੇ ਪੇਂਡੂ ਤੇ ਦੂਰ-ਦੁਰਾਡੇ ਖੇਤਰਾਂ ਦੀਆਂ ਔਰਤਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇ।

ਮੰਤਰੀ ਨੇ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੀਆਂ ਯੋਗ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੀ ਔਰਤ ਤੱਕ ਪਹੁੰਚ ਸਕੇ।

—------

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ