Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

October 26, 2026 06:01 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਸਮਾਜਿਕ ਨਿਆਂ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਦੇ ਰਹੀ ਤਰਜੀਹ

ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਯੋਜਨਾ ਦਾ ਉਦੇਸ਼ ਸਮਾਜਿਕ ਸਦਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ

ਚੰਡੀਗੜ੍ਹ : ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਉਪਰਾਲਾ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ਵਿੱਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਵਿੱਚੋਂ 30,000 ਰੁਪਏ ਲਾਭਪਾਤਰੀ ਦੇ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਕਰਵਾਏ ਜਾਂਦੇ ਹਨ, ਜਦਕਿ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ (ਐਨ.ਐਸ.ਸੀ.) ਰਾਹੀਂ ਪ੍ਰਦਾਨ ਕੀਤੇ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵਿਆਹੇ ਜੋੜੇ ਵਿੱਚੋਂ ਇੱਕ ਜੀਵਨ ਸਾਥੀ ਦਾ ਅਨੁਸੂਚਿਤ ਜਾਤੀ (ਐਸ.ਸੀ.) ਅਤੇ ਦੂਜੇ ਦਾ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਯੋਗ ਜੋੜੇ ਵਿਆਹ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਅੰਦਰ ਇਸ ਸਹਾਇਤਾ ਲਈ ਅਰਜ਼ੀ ਦੇ ਸਕਦੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸਮਾਜ ਸਿਰਜਣਾ ਹੈ, ਜਿੱਥੇ ਹਰ ਨਾਗਰਿਕ ਨੂੰ ਜਾਤ, ਵਰਗ ਜਾਂ ਸਮਾਜਿਕ ਪਿਛੋਕੜ ਤੋਂ ਉੱਪਰ ਉੱਠ ਕੇ ਬਰਾਬਰ ਦਾ ਮਾਣ-ਸਨਮਾਨ, ਅਧਿਕਾਰ ਅਤੇ ਮੌਕੇ ਪ੍ਰਾਪਤ ਹੋਣ। ਉਨ੍ਹਾਂ ਕਿਹਾ ਕਿ ਅੰਤਰਜਾਤੀ ਵਿਆਹ ਸਿਰਫ਼ ਦੋ ਵਿਅਕਤੀਆਂ ਦਾ ਮਿਲਾਪ ਨਹੀਂ ਹੁੰਦੇ, ਸਗੋਂ ਇਹ ਸਮਾਜਿਕ ਸੋਚ ਵਿੱਚ ਸਕਾਰਾਤਮਕ ਬਦਲਾਅ ਦੇ ਪ੍ਰਤੀਕ ਹਨ। ਅਜਿਹੇ ਵਿਆਹ ਜਾਤੀ ਵੰਡ ਦੀਆਂ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਆਪਸੀ ਸਤਿਕਾਰ, ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਕੇਵਲ ਆਰਥਿਕ ਮਦਦ ਨਹੀਂ, ਸਗੋਂ ਉਨ੍ਹਾਂ ਜੋੜਿਆਂ ਲਈ ਪੰਜਾਬ ਸਰਕਾਰ ਵੱਲੋਂ ਸਨਮਾਨ ਅਤੇ ਹੌਸਲਾ ਅਫਜ਼ਾਈ ਦਾ ਪ੍ਰਤੀਕ ਹੈ, ਜੋ ਸਮਾਨਤਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਯੋਗ ਅੰਤਰਜਾਤੀ ਵਿਆਹੇ ਜੋੜਿਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਲੋਕ-ਕੇਂਦਰਿਤ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਹਾਇਤਾ ਸਮੇਂ ਸਿਰ ਪਹੁੰਚ ਸਕੇ। ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨਤਾ ਅਤੇ ਸਨਮਾਨ ਦੇ ਸੰਵਿਧਾਨਕ ਮੁੱਲਾਂ ਨੂੰ ਜ਼ਮੀਨੀ ਪੱਧਰ 'ਤੇ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ