Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

October 26, 2026 06:26 PM
SehajTimes

ਇਹ ਹਥਿਆਰ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ 16 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19) ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨ ਤਾਰਨ, ਹਰਦੀਪ ਸਿੰਘ ਉਰਫ਼ ਸ਼ਿਵ (18) ਵਾਸੀ ਪਿੰਡ ਚੇਲਾ, ਤਰਨ ਤਾਰਨ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਬਰਾਮਦ ਕੀਤੇ ਗਏ 16 ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ ਪਿਸਤੌਲ, ਇੱਕ .30 ਬੋਰ ਪਿਸਤੌਲ (ਚੀਨ ਦਾ ਬਣਿਆ), ਇੱਕ .30 ਬੋਰ ਐਕਸ-ਸ਼ਾਟ ਪਿਸਤੌਲ, ਇੱਕ .30 ਬੋਰ ਪੀ.ਐਕਸ.-5 ਸਟੋਰਮ ਪਿਸਤੌਲ, ਨੌਂ .30 ਬੋਰ ਪਿਸਤੌਲ ਅਤੇ ਇੱਕ ਦੇਸੀ .32 ਬੋਰ ਪਿਸਤੌਲ ਸ਼ਾਮਲ ਹੈ। ਇਸ ਦੇ ਨਾਲ ਹੀ 7 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮ ਨੇ ਇੱਕ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਣ ਵਿੱਚ ਮਦਦ ਕਰਦਾ ਸੀ। ਇਹ ਹਥਿਆਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਹਥਿਆਰ ਸਪਲਾਈ ਬਾਰੇ ਮਿਲੀ ਪੁਖਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਕੈਂਟ ਦੇ ਅਧਿਕਾਰ ਖੇਤਰ ਵਿੱਚ ਐਕਟਿਵਾ ਸਕੂਟਰ 'ਤੇ ਜਾ ਰਹੇ ਇੱਕ ਨਾਬਾਲਗ ਨੂੰ ਰੋਕਿਆ ਅਤੇ ਉਸ ਦੇ ਕਬਜ਼ੇ 'ਚੋਂ ਛੇ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ। ਦੂਜੇ ਆਪ੍ਰੇਸ਼ਨ ਵਿੱਚ, ਸੀਪੀ ਨੇ ਦੱਸਿਆ ਕਿ ਥਾਣਾ ਗੇਟ ਹਕੀਮਾ ਦੀਆਂ ਪੁਲਿਸ ਟੀਮਾਂ ਨੇ ਅਨਮੋਲ ਸਿੰਘ ਉਰਫ਼ ਮੋਹਲਾ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਪੰਜ ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਕੀਤੀ ਜਾਂਚ ਅਤੇ ਦੋਵਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਨੇ ਉਨ੍ਹਾਂ ਦੇ ਇੱਕ ਹੋਰ ਸਾਥੀ ਹਰਦੀਪ ਉਰਫ਼ ਸ਼ਿਵ ਨੂੰ ਪੰਜ ਹੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਆਪ੍ਰੇਸ਼ਨ ਵਿੱਚ ਬਰਾਮਦ ਕੀਤੇ ਪਿਸਤੌਲਾਂ ਦੀ ਗਿਣਤੀ 10 ਹੋ ਗਈ ਹੈ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ— ਪਹਿਲਾ ਮਾਮਲਾ ਅਸਲਾ ਐਕਟ ਦੀ ਧਾਰਾ 25(8) ਤਹਿਤ ਮਿਤੀ 17.10.2026 ਨੂੰ ਐਫ.ਆਈ.ਆਰ. ਨੰਬਰ 196 ਅਧੀਨ ਪੁਲਿਸ ਥਾਣਾ ਕੈਂਟ ਵਿਖੇ ਅਤੇ ਦੂਜਾ ਮਾਮਲਾ ਅਸਲਾ ਐਕਟ ਦੀਆਂ ਧਾਰਾਵਾਂ 25(6), 25(7) ਅਤੇ 25(8) ਤਹਿਤ ਮਿਤੀ 21.10.2026 ਨੂੰ ਐਫ.ਆਈ.ਆਰ. ਨੰਬਰ 315 ਅਧੀਨ ਪੁਲਿਸ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼