Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

October 26, 2026 07:38 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ ਦੇ 604ਵੇਂ ਦਿਨ 296 ਨਸ਼ਾ ਤਸਕਰ 3.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 543 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 279ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ 2 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,898 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 604ਵੇਂ ਦਿਨ ਵੀ ਜਾਰੀ ਰੱਖਿਆ ਅੱਜ 296 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 120 ਕਿਲੋ ਗਾਂਜਾ, 44 ਕਿਲੋ ਭੁੱਕੀ, 1722 ਨਸ਼ੀਲੀਆਂ ਗੋਲੀਆਂ ਅਤੇ 13,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 603 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,285 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ