Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

October 27, 2026 06:11 PM
SehajTimes

ਚੰਡੀਗੜ੍ਹ :  ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸੇ ਦਿਨ 'ਫਸਟ ਲੈਵਲ ਚੈਕਿੰਗ' (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ 'ਫਸਟ ਲੈਵਲ ਚੈਕਿੰਗ' ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ । ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤੋਂ ਬਾਅਦ ਇੱਕ ਮੁਲਾਂਕਣ ਅਤੇ ਸ਼ੰਕਿਆਂ ਨੂੰ ਦੂਰ ਕਰਨ ਸਬੰਧੀ ਸੈਸ਼ਨ ਵੀ ਕਰਵਾਇਆ ਗਿਆ। ਵਰਕਸ਼ਾਪ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰਾਂ, ਐਫ.ਐਲ.ਸੀ. ਦੇ ਨੋਡਲ ਅਫ਼ਸਰਾਂ, ਮਾਸਟਰ ਟ੍ਰੇਨਰਾਂ, ਬੀ.ਈ.ਐਲ. ਮਾਹਿਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਭਾਗ ਲਿਆ। ਇਸ ਦੌਰਾਨ ਐਫ.ਐਲ.ਸੀ ਪ੍ਰਕਿਰਿਆ ਨੂੰ ਨਿਰਧਾਰਤ ਪ੍ਰੋਟੋਕੋਲ, ਪਾਰਦਰਸ਼ਤਾ ਅਤੇ ਪੂਰੀ ਸਾਵਧਾਨੀ ਨਾਲ ਨੇਪਰੇ ਚਾੜ੍ਹਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਐਫ.ਐਲ.ਸੀ. ਵਰਕਸ਼ਾਪ ਤੋਂ ਬਾਅਦ, ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਸਾਰੀਆਂ ਏਜੰਸੀਆਂ ਦੀ ਸ਼ਮੂਲੀਅਤ ਨਾਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ