Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

October 27, 2026 06:51 PM
SehajTimes

ਬਰਾਮਦ ਕੀਤੇ ਹਥਿਆਰ ਅਤੇ ਹੈਰੋਇਨ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ


ਅੰਮ੍ਰਿਤਸਰ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਚਾਰ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉਦੈ (19) ਅਤੇ ਪਤਰਸ (19) ਦੋਵੇਂ ਵਾਸੀ ਮਸਤਗੜ੍ਹ, ਤਰਨ ਤਾਰਨ; ਫ਼ੌਜੀ ਜਵਾਨ ਯੁੱਧਵੀਰ ਸਿੰਘ (22) ਵਾਸੀ ਪਿੰਡ ਰਾਣੀਕੇ; ਸਾਜਨ ਸਿੰਘ (19) ਅਤੇ ਸਾਹਿਲਪ੍ਰੀਤ (20) ਦੋਵੇਂ ਵਾਸੀ ਨਾਰਾਇਣਗੜ੍ਹ; ਜਰਮਨਜੋਤ ਸਿੰਘ (20) ਵਾਸੀ ਪਿੰਡ ਸਿਆਲਕਾ ਅਤੇ ਸਾਹਿਬਨੂਰ ਸਿੰਘ (21) ਵਾਸੀ ਜੁਝਾਰ ਸਿੰਘ ਨਗਰ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਣ ਵਿੱਚ ਮਦਦ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਉਦੈ ਅਤੇ ਪਤਰਸ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਡਰੋਨ ਰਾਹੀਂ ਭੇਜੀ ਗਈ 10 ਪਿਸਤੌਲਾਂ ਦੀ ਖੇਪ, ਜਿਸ ਵਿੱਚ ਇੱਕ 9 ਐਮਐਮ ਅਤੇ ਨੌਂ .30 ਬੋਰ ਪਿਸਤੌਲ ਸ਼ਾਮਲ ਸਨ, ਪ੍ਰਾਪਤ ਕਰਕੇ ਖੇਮਕਰਨ ਵੱਲ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਇਸ ਤੋਂ ਪਹਿਲਾਂ ਵੀ ਹਥਿਆਰਾਂ ਦੀਆਂ ਘੱਟੋ-ਘੱਟ 20-25 ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਚੁੱਕੇ ਹਨ। ਆਈਜੀਪੀ ਨੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸੀਆਈਏ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਘਰਿੰਡਾ ਦੇ ਐਸਐਚਓ ਦੀ ਸਾਂਝੀ ਟੀਮ ਨੇ ਛੁੱਟੀ 'ਤੇ ਘਰ ਆਏ ਇੱਕ ਫ਼ੌਜੀ ਜਵਾਨ ਯੁੱਧਵੀਰ ਸਿੰਘ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਯੁੱਧਵੀਰ ਸਿੰਘ ਨੂੰ ਪਹਿਲਾਂ ਵੀ ਅਸਲਾ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਹੱਦ ਪਾਰੋਂ ਤਸਕਰੀ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਇੱਕ ਵਿਸਥਾਰਤ ਰਿਪੋਰਟ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਤੀਜੇ ਆਪ੍ਰੇਸ਼ਨ ਦਾ ਵੇਰਵਾ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਭਰੋਸੇਯੋਗ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ 20.130 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਸਾਜਨ ਸਿੰਘ ਅਤੇ ਸਾਹਿਲਪ੍ਰੀਤ ਨੂੰ ਕਾਬੂ ਕੀਤਾ। ਚੌਥੇ ਆਪ੍ਰੇਸ਼ਨ ਵਿੱਚ ਐਸਐਸਪੀ ਨੇ ਦੱਸਿਆ ਕਿ ਇੰਚਾਰਜ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਕੱਥੂ ਨੰਗਲ ਦੇ ਐਸਐਚਓ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਦੋ ਪਿਸਤੌਲਾਂ ਸਮੇਤ ਜਰਮਨਜੋਤ ਸਿੰਘ ਅਤੇ ਸਾਹਿਬਨੂਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਕੁੱਲ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲਾਂ ਅਤੇ ਦੂਜਾ  ਮਾਮਲਾ ਮਿਤੀ 26.10.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 458 ਅਤੇ 459 ਅਧੀਨ ਥਾਣਾ ਘਰਿੰਡਾ ਵਿਖੇ, ਤੀਜਾ ਮਾਮਲਾ ਮਿਤੀ 27.10.2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ. ਨੰਬਰ 460 ਅਧੀਨ ਥਾਣਾ ਘਰਿੰਡਾ ਵਿਖੇ ਅਤੇ ਚੌਥਾ ਮਾਮਲਾ ਮਿਤੀ 23.10.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 191 ਅਧੀਨ ਥਾਣਾ ਕੱਥੂ ਨੰਗਲ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ