Friday, December 02, 2022
BREAKING NEWS
ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆਆਪ' ਭਾਜਪਾ ਨੂੰ ਪੰਜਾਬ ਦੇ ਮਾਮਲਿਆਂ 'ਚ ਦਖਲ ਦੇਣ ਦਾ ਮੌਕਾ ਦੇ ਰਹੀ: ਕਾਂਗਰਸਜਿਲੇ ਦੇ ਵੱਖ ਵੱਖ ਬਲਾਕਾ ਵਿੱਚ “ਉਡਾਰੀਆਂ- ਬਾਲ ਵਿਕਾਸ ਮੇਲਾ” ਦੇ ਉਦਘਾਟਨੀ ਸਮਾਗਮਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡਿਪਟੀ ਕਮਿਸ਼ਨਰਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰਚੰਡੀਗੜ੍ਹ ਹੋਰਸ ਸ਼ੋਅ ਯਾਦਗਾਰੀ ਹੋ ਨਿੱਬੜਿਆਪੰਜਾਬ ਦੇ ਰਾਜਪਾਲ ਵਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ 3 ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹਲਕਾਅ ਵਿਰੋਧੀ ਦਿਵਸ

Sports

ਕ੍ਰਿਕਟਰਾਂ 'ਤੇ ਪਿਆ ਕੋਰੋਨਾ ਦਾ ਪਰਛਾਵਾਂ

July 15, 2021 12:04 PM
SehajTimes

ਇੰਗਲੈਂਡ : ਭਾਰਤ ਤੋਂ ਇੰਗਲੈਂਡ ਗਈ ਭਾਰਤੀ ਕ੍ਰਿਕਟ ਟੀਮ ਕੋਰੋਨਾ ਦੀ ਮਾਰ ਹੇਠ ਆ ਗਈ ਹੈ ਕਿਉਂਕਿ ਇੰਗਲੈਂਡ ਵਿਚ ਤਾਂ ਪਹਿਲਾਂ ਤੋਂ ਹੀ ਕੋਰੋਨਾ ਚਰਮ ਸੀਮਾ ਉਤੇ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਇੰਗਲੈਂਡ ਵਿਚ ਖੇਡੀ ਜਾਣ ਵਾਲੀ ਟੈਸਟ ਸੀਰੀਜ਼ ਨਿਯਮਤ ਸਮੇਂ 'ਤੇ ਸ਼ੁਰੂ ਹੋਵੇਗੀ ਜਾਂ ਨਹੀਂ ਇਸ ਬਾਰੇ ਹਾਲੇ ਤਕ ਸਥਿਤੀ ਸਾਫ਼ ਨਹੀਂ ਹੋ ਸਕੀ ਹੈ। ਇਥੇ ਦਸ ਦਈਏ ਕਿ 20 ਜੁਲਾਈ ਤੋਂ 22 ਜੁਲਾਈ ਵਿਚਾਲੇ ਟੀਮ ਇੰਡੀਆ ਅਤੇ ਕਾਉਂਟੀ ਪਲੇਇੰਗ 11 ਵਿਚਾਲੇ ਪ੍ਰੈਕਟਿਸ ਮੈਚ ਖੇਡਿਆ ਜਾਣਾ ਹੈ। ਟੀਮ ਇੰਡੀਆ ਦੇ 2 ਖਿਡਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਹ ਜਾਣਕਾਰੀ ਮਿਲਣ ਤੋਂ ਬਾਅਦ ਖਿਡਾਰੀਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਟੀਮ ਇੰਡੀਆ ਵਿੱਚ ਕੋਰੋਨਾ ਪੀੜਤ ਖਿਡਾਰੀਆਂ ਦੀ ਗਿਣਤੀ ਵੱਧ ਸਕਦੀ ਹੈ । ਇਸ ਵਿੱਚ ਰਾਹਤ ਦੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਇੱਕ ਖਿਡਾਰੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਦੂਜੇ ਖਿਡਾਰੀ ਵਿੱਚ ਕੋਈ ਗੰਭੀਰ ਲੱਛਣ ਨਹੀਂ ਮਿਲੇ ਹਨ। ਇਸ ਤੋਂ ਇਲਾਵਾ ਟੀਮ ਇੰਡੀਆ ਦੇ ਬਾਕੀ ਖਿਡਾਰੀ ਪੂਰੀ ਤਰ੍ਹਾਂ ਠੀਕ ਹਨ । ਜਿਸ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਈ ਹੈ, ਉਸਦੀ ਆਈਸੋਲੇਸ਼ਨ ਮਿਆਦ ਵੀ ਪੂਰੀ ਹੋਣ ਵਾਲੀ ਹੈ। ਇਹ ਖਿਡਾਰੀ 18 ਜੁਲਾਈ ਨੂੰ ਡਰਹਮ ਵਿੱਚ ਟੀਮ ਕੈਂਪ ਵਿੱਚ ਸ਼ਾਮਿਲ ਹੋਵੇਗਾ । ਉੱਥੇ ਹੀ ਦੂਜੇ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਉਣਾ ਬਾਕੀ ਹੈ। ਟੀਮ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ ਦੋਵਾਂ ਖਿਡਾਰੀਆਂ ਵਿੱਚ ਕੋਰੋਨਾ ਦੇ ਬਹੁਤ ਮਾਮੂਲੀ ਲੱਛਣ ਸਨ । ਗਲੇ ਵਿੱਚ ਦਰਦ, ਜ਼ੁਕਾਮ ਦੀ ਸ਼ਿਕਾਇਤ ਸਾਹਮਣੇ ਆਈ ਸੀ । ਕੋਰੋਨਾ ਟੈਸਟ ਕਰਵਾਏ ਜਾਣ ‘ਤੇ ਦੋਨਾਂ ਖਿਡਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ । ਇੱਕ ਖਿਡਾਰੀ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਖਿਡਾਰੀ ਦੀ ਆਈਸੋਲੇਸ਼ਨ ਮਿਆਦ ਵੀ ਐਤਵਾਰ ਨੂੰ ਪੂਰਾ ਹੋ ਜਾਵੇਗੀ। ਦੂਜੇ ਖਿਡਾਰੀ ਵਿੱਚ ਵੀ ਕੋਰੋਨਾ ਦਾ ਹੁਣ ਕੋਈ ਲੱਛਣ ਨਹੀਂ ਹੈ। ਸਾਨੂੰ ਉਮੀਦ ਹੈ ਕਿ ਉਹ ਖਿਡਾਰੀ ਵੀ ਜਲਦੀ ਹੀ ਟੀਮ ਦਾ ਹਿੱਸਾ ਬਣ ਜਾਵੇਗਾ।” ਦੱਸ ਦੇਈਏ ਕਿ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਟੀਮ ਇੰਡੀਆ ਦੇ ਬਾਕੀ ਸਾਰੇ ਖਿਡਾਰੀ ਬਿਲਕੁਲ ਠੀਕ ਹਨ । 18 ਜੁਲਾਈ ਨੂੰ ਡਰਹਮ ਕੈਂਪ ਪਹੁੰਚਣ ਤੋਂ ਬਾਅਦ ਇਨ੍ਹਾਂ ਸਾਰੇ ਖਿਡਾਰੀਆਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ।

Have something to say? Post your comment