Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

October 27, 2026 10:01 PM
SehajTimes

ਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਰਤੀ ਹਾਕੀ ਟੀਮ ਦੇ 11 ਵਿੱਚੋਂ 9 ਖਿਡਾਰੀ ਪੰਜਾਬ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ  :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ ਵਿੱਚ ਵਧੀਆ ਸਕੂਲ ਅਤੇ ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਦੇ ਨਾਮ 'ਤੇ ਨਵਾਂ ਫਤਵਾ ਮੰਗੇਗੀ। ਕਾਂਗਰਸ ਵੱਲੋਂ ਮੁਫ਼ਤ ਸਕੀਮਾਂ ਬੰਦ ਕਰਨ ਦੇ ਐਲਾਨ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਸਟੈਂਡ ਲੋਕਾਂ ਨੂੰ ਉਸ ਤੋਂ ਹੋਰ ਦੂਰ ਕਰੇਗਾ, ਜਦੋਂ ਕਿ ਉਨ੍ਹਾਂ ਭਾਜਪਾ 'ਤੇ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ 11 ਵਿੱਚੋਂ ਨੌਂ ਖਿਡਾਰੀ ਪੰਜਾਬ ਤੋਂ ਹਨ, ਜੋ ਖੇਡਾਂ ਵਿੱਚ ਦੇਸ਼ ਲਈ ਪੰਜਾਬ ਦੇ ਨਿਰੰਤਰ ਯੋਗਦਾਨ ਨੂੰ ਦਰਸਾਉਂਦਾ ਹੈ। 'ਮਾਵਾਂ-ਧੀਆਂ ਸਤਿਕਾਰ ਯੋਜਨਾ' ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਲਈ ਸਨਮਾਨ ਅਤੇ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੇ ਸਿਧਾਂਤ 'ਤੇ ਆਧਾਰਿਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਕਾਫ਼ੀ ਸਮੇਂ ਬਾਅਦ ਆਪਣੇ ਘਰੇਲੂ ਦਰਸ਼ਕਾਂ ਸਾਹਮਣੇ ਖੇਡਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਇਹ ਟੂਰਨਾਮੈਂਟ ਸੂਬੇ ਦੇ ਖੇਡ ਪ੍ਰੇਮੀਆਂ ਲਈ ਬਹੁਤ ਖ਼ਾਸ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ, "ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸਫ਼ਲ ਮੇਜ਼ਬਾਨੀ ਤੋਂ ਬਾਅਦ ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੇ ਯੋਗ ਹੋ ਜਾਵੇਗਾ। ਸਾਡੀ ਸਰਕਾਰ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਲਈ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰ ਕੇ ਪੰਜਾਬ ਦੀਆਂ ਖੇਡਾਂ ਦੀ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ।" ਕਾਂਗਰਸ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਪਾਰਟੀ ਦੇ ਰਵੱਈਏ ਨੇ ਉਸ ਦੇ ਜਨਤਕ ਬਿਆਨਾਂ ਅਤੇ ਕਾਰਵਾਈਆਂ ਵਿਚਕਾਰ ਵਿਰੋਧਾਭਾਸ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ, "ਕਾਂਗਰਸ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਵਿਰੋਧ ਕਰਨ ਦਾ ਦਾਅਵਾ ਕਰਦੀ ਹੈ, ਪਰ ਜਦੋਂ ਵਿਧਾਨ ਸਭਾ ਵਿੱਚ ਇਸ ਮੁੱਦੇ 'ਤੇ ਸਾਰਥਕ ਚਰਚਾ ਵਿੱਚ ਭਾਗ ਲੈਣ ਦਾ ਮੌਕਾ ਮਿਲਿਆ ਤਾਂ ਉਸ ਦੇ ਮੈਂਬਰ ਬਾਹਰ ਚਲੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ ਸਿੰਜਾਈ, ਖੇਤੀਬਾੜੀ, ਖੇਡਾਂ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਠੋਸ ਤਰੱਕੀ ਕੀਤੀ ਹੈ। ਅਸੀਂ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਪੰਜਾਬ ਦੇ ਨਿਰਮਾਣ ਲਈ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਜਾਰੀ ਰੱਖਾਂਗੇ। ਹਰ ਪੰਜਾਬੀ ਦੇ ਅਧਿਕਾਰਾਂ ਅਤੇ ਆਸਾਂ ਪ੍ਰਤੀ ਸਾਡੀ ਵਚਨਬੱਧਤਾ ਸਪੱਸ਼ਟ ਹੈ।"

 
 

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ