Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

October 27, 2026 10:20 PM
SehajTimes

ਚੰਡੀਗੜ੍ਹ  :  ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਡਾ. ਬਲਜੀਤ ਕੌਰ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਜ ਸਰਕਾਰ ਵੱਲੋਂ ਮਾਮਲੇ ਨੂੰ ਅੱਗੇ ਵਧਾਇਆ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅਤੇ ਲੋੜੀਂਦੇ ਸਪੋਰਟਿੰਗ ਦਸਤਾਵੇਜ਼ਾਂ ਸਮੇਤ ਪ੍ਰਸਤਾਵ ਜਲਦ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪ੍ਰਸਤਾਵ ਭੇਜੇ ਜਾਣ ਉਪਰੰਤ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਅਗਲੀ ਜਾਂਚ ਅਤੇ ਵਿਚਾਰ ਲਈ ਰਜਿਸਟਰਾਰ ਜਨਰਲ ਆਫ਼ ਇੰਡੀਆ (RGI) ਅਤੇ ਇਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਭੇਜਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਹੋਰ ਸਬੰਧਤ ਪੱਖਾਂ ਦਾ ਵਿਸਤ੍ਰਿਤ ਅਧਿਐਨ ਕਰਨ ਉਪਰੰਤ ਹੀ ਕਿਸੇ ਵੀ ਸਮਾਜ ਨੂੰ ਐਸ.ਸੀ. ਦਾ ਦਰਜਾ ਦੇਣ ਸਬੰਧੀ ਫੈਸਲਾ ਲਿਆ ਜਾਂਦਾ ਹੈ। ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਨਿਆਂ ਅਤੇ ਹਰੇਕ ਵਰਗ ਦੇ ਸਨਮਾਨਪੂਰਵਕ ਜੀਵਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੰਚਿਤ ਅਤੇ ਪੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ