Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

October 27, 2026 10:27 PM
SehajTimes

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ: ਹਰਜੋਤ ਬੈਂਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਪਾਬੰਦੀਆਂ ਨੇ ਵਿਸ਼ਵ ਭਰ ਵਿੱਚ ਵਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਕੇਂਦਰ ਯਾਤਰਾ ਪ੍ਰਕਿਰਿਆ ਨੂੰ ਸਰਲ ਬਣਾਵੇ: ਹਰਜੋਤ ਬੈਂਸ

ਚੰਡੀਗੜ੍ਹ  :  ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦੇ ਭਲੇ' ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, "ਸ੍ਰੀ ਕਰਤਾਰਪੁਰ ਸਾਹਿਬ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।" ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ 'ਸਰਬੱਤ ਦੇ ਭਲੇ' ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ। ਮੰਤਰੀ ਹਰਜੋਤ ਬੈਂਸ ਨੇ ਕਿਹਾ, "ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।" "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦੀ ਭਾਵਨਾ ਨੂੰ ਸਮਰਪਿਤ ਹੁੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਗਲਿਆਰੇ ਨੂੰ ਆਪਸੀ ਵਿਸ਼ਵਾਸ, ਸ਼ਾਂਤੀ, ਲੋਕਾਂ ਵਿਚਕਾਰ ਆਪਸੀ ਸਾਂਝ ਅਤੇ ਸਾਂਝੀ ਵਿਰਾਸਤ ਦੇ ਜੀਵੰਤ ਪ੍ਰਤੀਕ ਵਜੋਂ ਖੁੱਲ੍ਹਾ ਰੱਖਣ ਲਈ ਲਗਾਤਾਰ ਅਤੇ ਸੁਹਿਰਦ ਯਤਨ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤੇ ਵਿੱਚ ਕੇਂਦਰ ਨੂੰ ਸੰਗਤਾਂ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ