Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

October 27, 2026 10:28 PM
SehajTimes

ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਲਿਸ ਤੋਂ ਬਚਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਨੂੰ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਹਥਿਆਰਾਂ ਨੂੰ ਅੱਗੇ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ, ਆਪਣੇ ਸਾਥੀ ਗੁਰਜੰਟ ਸਿੰਘ ਦੇ ਨਾਲ, ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਦੂਜੀ ਧਿਰ ਨੂੰ ਡਿਲੀਵਰੀ ਕਰਨ ਲਈ ਇੱਕ ਕਾਲੇ ਮੋਟਰਸਾਈਕਲ 'ਤੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਛਾਪਾ ਮਾਰਿਆ ਅਤੇ ਵੇਰਕਾ ਬਾਈਪਾਸ 'ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰ-ਬ੍ਰਿਜ ਦੇ ਨੇੜੇ ਤਿੰਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 10 ਵਿਦੇਸ਼ੀ .30 ਬੋਰ ਪਿਸਤੌਲ ਬਰਾਮਦ ਕੀਤੇ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1ਏ), 25(1ਬੀ), 25(7) ਅਤੇ 25(8), ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 61(2) ਤੇ 111 ਤਹਿਤ ਮਿਤੀ 27-10-2026 ਨੂੰ ਐਫਆਈਆਰ ਨੰਬਰ 70 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ