Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

October 27, 2026 10:49 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ


ਚੰਡੀਗੜ੍ਹ  :  
ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਮਹੱਤਵਪੂਰਨ ਮਤਿਆਂ ਦੇ ਹੱਕ ਵਿੱਚ ਬੋਲਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿ ਕੇ ਨਕਾਰਨਾ ਉਨ੍ਹਾਂ ਆਮ ਲੋਕਾਂ ਦੀਆਂ ਆਸਾਂ ਅਤੇ ਅਧਿਕਾਰਾਂ ਦਾ ਅਪਮਾਨ ਹੈ, ਜਿਨ੍ਹਾਂ ਦੀ ਜ਼ਿੰਦਗੀ ਵਿੱਚ ਇਨ੍ਹਾਂ ਯੋਜਨਾਵਾਂ ਨੇ ਸਕਾਰਾਤਮਕ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਲੋਕ-ਕੇਂਦਰਿਤ ਭਲਾਈ ਯੋਜਨਾਵਾਂ ਵੋਟਾਂ ਦੀ ਰਾਜਨੀਤੀ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਸਮਾਵੇਸ਼ੀ ਵਿਕਾਸ ਦਾ ਅਹਿਮ ਸਾਧਨ ਹਨ। ਸਦਨ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮਾਪਦੰਡ ਇਹ ਹੈ ਕਿ ਉਸ ਦੀਆਂ ਨੀਤੀਆਂ ਦਾ ਲਾਭ ਆਮ ਨਾਗਰਿਕਾਂ ਤੱਕ ਕਿੰਨਾ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਰਥ ਸਿਰਫ਼ ਸੜਕਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਸਮਾਜਿਕ ਸੁਰੱਖਿਆ ਅਤੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ਹਾਲੀ ਲਿਆਉਣਾ ਵੀ ਹੈ। ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਰਕਾਰੀ ਯੋਜਨਾਵਾਂ ਲੋਕਾਂ ਨੂੰ ਸਨਮਾਨ, ਸੁਰੱਖਿਆ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ‘ਫ੍ਰੀਬੀਜ਼’ ਕਹਿਣਾ ਉਚਿਤ ਨਹੀਂ ਹੈ। ਆਪਣੇ ਸੰਬੋਧਨ ਦੌਰਾਨ ਇੱਕ ਉਦਾਹਰਨ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇੱਕ ਬਾਗ਼ ਦੀ ਅਸਲ ਖੂਬਸੂਰਤੀ ਉਸ ਵੇਲੇ ਬਣੀ ਰਹਿੰਦੀ ਹੈ ਜਦੋਂ ਉਸ ਵਿੱਚ ਦਰੱਖਤ, ਫੁੱਲ, ਪੰਛੀ ਅਤੇ ਲੋਕ ਮਿਲ ਕੇ ਕੁਦਰਤੀ ਸੰਤੁਲਨ ਬਣਾਉਂਦੇ ਹਨ। ਇਸੇ ਤਰ੍ਹਾਂ ਸਮਾਜ ਵੀ ਉਦੋਂ ਹੀ ਤਰੱਕੀ ਕਰਦਾ ਹੈ ਜਦੋਂ ਹਰ ਵਰਗ ਨੂੰ ਅੱਗੇ ਵਧਣ ਦੇ ਮੌਕੇ ਮਿਲਣ ਅਤੇ ਵਿਕਾਸ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਮੌਕਿਆਂ ਅਤੇ ਸਹੂਲਤਾਂ ਨੂੰ ਸੀਮਤ ਕਰਨਾ ਸਮਾਵੇਸ਼ੀ ਵਿਕਾਸ ਦੇ ਉਦੇਸ਼ ਨੂੰ ਕਮਜ਼ੋਰ ਕਰਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ, ਜਦਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਨੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਸਮਾਜਿਕ ਸਨਮਾਨ ਪ੍ਰਦਾਨ ਕੀਤਾ ਹੈ। ਵਿਰੋਧੀ ਧਿਰ ਦੀ ਆਲੋਚਨਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ‘ਫ੍ਰੀਬੀਜ਼’ ਕਹਿਣ ਵਾਲੇ ਉਨ੍ਹਾਂ ਪਰਿਵਾਰਾਂ ਦੀਆਂ ਅਸਲ ਸਮੱਸਿਆਵਾਂ ਨੂੰ ਨਹੀਂ ਸਮਝਦੇ, ਜਿਨ੍ਹਾਂ ਲਈ ਇਹ ਯੋਜਨਾਵਾਂ ਜੀਵਨ ਵਿੱਚ ਵੱਡਾ ਸਹਾਰਾ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਕਰਨਾ ਕਿਸੇ ਵੀ ਲੋਕ-ਭਲਾਈ ਰਾਜ ਦੀ ਜ਼ਿੰਮੇਵਾਰੀ ਹੈ ਅਤੇ ਇਹੀ ਅਸਲ ਵਿਕਾਸ ਦਾ ਪੈਮਾਨਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਆਮ ਲੋਕ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਭਾਗੀਦਾਰੀ ਹੀ ਸਰਕਾਰ ਦੀ ਦਿਸ਼ਾ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕ ਭਲਾਈ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਮਿਲਦਾ ਹੈ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਕਾਸ ਦੇ ਲਾਭ ਹਰ ਘਰ ਤੱਕ ਪਹੁੰਚਾਉਣਾ ਅਤੇ ਹਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨਾ ਹੈ।

Have something to say? Post your comment

More in Chandigarh

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ