Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

October 28, 2026 03:08 PM
Rozana Sehaj times

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜਗਤਾਰ ਸਿੰਘ ਹਵਾਰਾ ਵਲੋਂ ਦਾਇਰ ਪੈਰੋਲ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਰਜਿਸਟਰੀ ਕੋਲ ਆਪਣੇ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ। ਹਾਲਾਂਕਿ ਸੁਣਵਾਈ ਦੌਰਾਨ ਕੋਈ ਦਲੀਲ ਨਹੀਂ ਹੋ ਸਕੀ। ਇਸ ਮਾਮਲੇ ’ਤੇ ਹੁਣ ਅਗਲੀ ਸੁਣਵਾਈ 19 ਨਵੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਜੇਲ੍ਹ ਵਿੱਚ ਹੈ ਕਿਉਂਕਿ ਉਸਨੂੰ 1995 ਵਿੱਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਦੋਸ਼ੀ ਠਹਿਰਾਇਆ ਗਿਆ ਸੀ।
ਦੱਸਣਯੋਗ ਹੈ ਕਿ ਜਗਤਾਰ ਸਿੰਘ ਹਵਾਰਾ 21 ਸਤੰਬਰ 1995 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ’ਤੇ ਮੁਕੱਦਮਾ ਚਲਾਇਆ ਗਿਆ ਸੀ ਅਤੇ ਉਸਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਆਪਣੀ ਗ੍ਰਿਫ਼ਤਾਰੀ ਦੀ ਮਿਤੀ ਤੋਂ ਅੱਜ ਤੱਕ ਜੇਲ੍ਹ ਵਿੱਚ ਹੈ। ਉਹ 28 ਸਾਲਾਂ ਤੋਂ ਵੱਧ ਸਮੇਂ ਤੋਂ ਕੈਦ ਕੱਟ ਰਿਹਾ ਹੈ। ਹੇਠਲੀ ਅਦਾਲਤ ਨੇ 27 ਮਾਰਚ 2007 ਦੇ ਹੁਕਮ ਅਨੁਸਾਰ ਹਵਾਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ ਮੌਤ ਦੀ ਸਜ਼ਾ ਸੁਣਾਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਦੇ ਹੁਕਮ ਨਾਲ ਉਸਦੀ ਬਾਕੀ ਦੀ ਜ਼ਿੰਦਗੀ ਲਈ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਇਸ ਤੋਂ ਪਹਿਲਾਂ ਅਗਸਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੈਦੀ ਦੀ ਮਾਂ ਦੀ ਵਿਗੜਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਮਨੁੱਖੀ ਆਧਾਰ ’ਤੇ ਜਗਤਾਰ ਸਿੰਘ ਲਈ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼ ਕੀਤੀ ਸੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਉਸਦੀ ਮਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸਨੇ ਉਸਨੂੰ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਹੀਂ ਦੇਖਿਆ। ਮੁੱਖ ਮੰਤਰੀ ਪੰਜਾਬ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਇਕ ਸਿਫ਼ਾਰਸ਼ ਕੀਤੀ ਗਈ ਸੀ ਤਾਂ ਜੋ ਮਾਨਵੀ ਆਧਾਰ ’ਤੇ ਉਨ੍ਹਾਂ ਨੂੰ ਪੈਰੋਲ ਦਿੱਤੀ ਜਾ ਸਕੇ ਕਿਉਂਕਿ ਉਨ੍ਹਾਂ ਦੀ ਮਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦੀ ਮਾਂ 31 ਸਾਲਾਂ ਬਾਅਦ ਉਨ੍ਹਾਂ ਨੂੰ ਮਿਲਣ ਦੀ ਇੱਛਾ ਰੱਖਦੀ ਹੈ।
ਉਨ੍ਹਾਂ ਕਿਹਾ ਕਿ ਮੈਂ ਅੱਜ ਰਾਜਪਾਲ ਨੂੰ ਮਿਲਿਆ ਕਿਉਂਕਿ ਇਹ ਮਾਮਲਾ ਯੂਟੀ ਵਿੱਚ ਸੁਣਵਾਈ ਅਧੀਨ ਹੈ, ਇਸ ਲਈ ਰਾਜਪਾਲ ਦੀ ਇਕ ਮਹੱਤਵਪੂਰਨ ਭੂਮਿਕਾ ਹੋਵੇਗੀ ਅਤੇ ਮਾਮਲਾ ਕੇਂਦਰ ਨੂੰ ਭੇਜਿਆ ਜਾਵੇਗਾ। ਅੰਤਿਮ ਫ਼ੈਸਲਾ ਕੇਂਦਰ ਕੋਲ ਹੈ, ਪਰ ਅਸੀਂ 10 ਦਿਨਾਂ ਦੀ ਪੈਰੋਲ ਦੀ ਬੇਨਤੀ ਕੀਤੀ ਹੈ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ