Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

October 28, 2026 06:21 PM
SehajTimes

ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ; ਸਤੰਬਰ ਤੱਕ 2.43 ਲੱਖ ਆਸ਼ਰਿਤ ਅਤੇ ਬੇਸਹਾਰਾ ਬੱਚਿਆਂ ਨੂੰ ਮਿਲੀ ਵਿੱਤੀ ਸਹਾਇਤਾ

ਔਖੀਆਂ ਸਥਿਤੀਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਭਲਾਈ, ਪੜ੍ਹਾਈ ਅਤੇ ਬਿਹਤਰ ਭਵਿੱਖ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ : ਬੱਚਿਆਂ ਦੇ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਪੰਜਾਬ ਭਰ ਦੇ ਕਰੀਬ 2.43 ਲੱਖ ਬੱਚਿਆਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸੰਭਾਲ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਰਾਬਰ ਮੌਕਿਆਂ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਾਨਵੀ ਸਰੋਕਾਰਾਂ ਨੂੰ ਤਰਜੀਹ ਦਿੰਦਿਆਂ ਅਜਿਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਰਹੀ ਹੈ, ਤਾਂ ਜੋ ਉਹ ਆਤਮ ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਰੰਗਲਾ ਪੰਜਾਬ’ ਦੀ ਸੋਚ ਨੂੰ ਦਰਸਾਉਂਦਾ ਹੈ, ਜਿੱਥੇ ਹਰ ਬੱਚੇ ਦੀ ਸੁਰੱਖਿਆ, ਭਲਾਈ ਅਤੇ ਸਰਵਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ। ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਬੱਚੇ ਦੇ ਔਖੇ ਹਾਲਾਤ ਉਸ ਦੀ ਪੜ੍ਹਾਈ, ਤਰੱਕੀ ਅਤੇ ਸੁਪਨਿਆਂ ਦੇ ਰਾਹ ਵਿੱਚ ਰੁਕਾਵਟ ਨਾ ਬਣਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਸ਼ਾਮਲ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ, ਦੋਵੇਂ ਮਾਤਾ-ਪਿਤਾ ਲਾਪਤਾ ਹਨ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਅਸਮਰੱਥਾ ਕਾਰਨ ਬੱਚਿਆਂ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ। ਇਸ ਸਕੀਮ ਦਾ ਲਾਭ ਉਨ੍ਹਾਂ ਯੋਗ ਪਰਿਵਾਰਾਂ ਨੂੰ ਵੀ ਦਿੱਤਾ ਜਾਂਦਾ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਹ ਵਿੱਤੀ ਸਹਾਇਤਾ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ, ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬਰਾਬਰ ਮੌਕੇ ਪ੍ਰਾਪਤ ਕਰੇ।
___

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ