Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

October 28, 2026 06:27 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ