Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

October 28, 2026 10:15 PM
SehajTimes

ਭਗਵੰਤ ਮਾਨ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਟਰੈਕਟ ਅਤੇ ਆਊਟਸੋਰਸਡ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ : ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ 'ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, "ਤਰਸ ਦੇ ਆਧਾਰ 'ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।" ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, "ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।" ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ