Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

October 28, 2026 10:29 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 281ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,311 ਹੋ ਗਈ ਹੈ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 606ਵੇਂ ਦਿਨ ਵੀ ਜਾਰੀ ਰੱਖਦਿਆਂ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.2 ਕਿਲੋ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 6550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 606 ਦਿਨਾਂ ਵਿੱਚ 88,979 ਤੱਕ ਪਹੁੰਚ ਗਈ ਹੈ।

Have something to say? Post your comment

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ