Tuesday, December 09, 2025

Chandigarh

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨਗੇ ਨਵਜੋਤ ‌ਸਿੱਧੂ

July 15, 2021 02:09 PM
SehajTimes

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰੌਲੇ ਨੂੰ ਵਿਰਾਮ ਲੱਗ ਗਿਆ ਲੱਗਦਾ ਹੈ ਕਿਉਂਕਿ ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਲਿਆ ਹੈ। ਨਵੇਂ ਲਏ ਗਏ ਫ਼ੈਸਲੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਪਰ ਸਿੱਧੂ ਨੂੰ ਰਾਜ਼ੀ ਕਰਨ ਲਈ ਪੰਜਾਬ ਪ੍ਰਧਾਨ ਬਣਾ ਦਿਤਾ ਗਿਆ ਹੈ। ਦੂਜੇ ਪਾਸੇ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨਾਲ ਦੋ ਵਰਕਿੰਗ ਪ੍ਰੈਜੀਡੈਂਟ ਲਾਏ ਜਾਣ ਦੀ ਵੀ ਖ਼ਬਰ ਹੈ। ਇਸ ਦੇ ਨਾਲ ਹੀ ਇਹ ਖ਼ਬਰ ਵੀ ਹੈ ਕਿ ਪੰਜਾਬ ਕੈਬਨਿਟ ‘ਚ ਫੇਰਬਦਲ ਹੋਵੇਗਾ ਮਤਲਬ ਕਿ ਕੁਝ ਮੰਤਰੀਆਂ ਦੇ ਬਦਲੇ ਜਾ ਸਕਦੇ ਵਿਭਾਗ। ਦਰਅਸਲ ਅੱਜ ਇਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਇਥੇ ਇਹ ਵੀ ਦਸ ਦਈਏ ਕਿ ਇਹ ਇਕ ਰਸਮੀ ਬਿਆਨ ਹੈ ਜੋ ਕਿ ਮਾਇਨੇ ਰਖਦਾ ਹੈ ਪਰ ਇਹ ਵੀ ਵੇਖਣਾ ਹੈ ਕਿ ਇਸ ਸਬੰਧੀ ਪਾਰਟੀ ਹਾਈ ਕਮਾਂਡ  ਇਸ ਦਾ ਅਧਿਕਾਰਕ ਐਲਾਨ ਕਦੋਂ ਕਰੇਗੀ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ