ਸੁਨਾਮ : ਸਿਨੇਮਾ ਰੋਡ ਦੀ ਇੱਕ ਦੁਕਾਨ ਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਿਜਲਈ ਲੜੀਆਂ ਲਾਉਣ ਸਮੇ ਇਕ ਵੀਹ ਕੁ ਵਰ੍ਹਿਆਂ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਮਕੈਨਿਕ ਵਜੋਂ ਕੰਮ ਕਰਦੇ ਕਮਲਜੀਤ ਸਿੰਘ (20) ਪੁੱਤਰ ਮਨਦੀਪ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਦੀਵਾਲੀ ਦੇ ਤਿਉਹਾਰ ਨੂੰ ਲੈਕੇ ਸਥਾਨਕ ਸਿਨੇਮਾ ਰੋਡ ਦੀ ਇੱਕ ਦੁਕਾਨ ਤੇ ਲੜੀਆਂ ਲਾਉਣ ਲਈ ਚੜ੍ਹਿਆ ਸੀ ਪਰ ਲੜੀਆਂ ਲਾਉਣ ਸਮੇ ਅਚਾਨਕ ਉਹ ਦੁਕਾਨ ਤੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।