Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

October 29, 2026 09:35 PM
SehajTimes

ਚੰਡੀਗੜ੍ਹ : ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖਰੀਦੀ ਜਾ ਰਹੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ